The Summer News
×
Tuesday, 21 May 2024

ਵਿਧਾਇਕ ਗਰੇਵਾਲ ਨੇ ਕੀਤਾ ਵਾਰਡ ਨੰਬਰ 16 ਦੇ ਨਵੇਂ ਆਮ ਆਦਮੀ ਕਲੀਨਿੰਗ ਦਾ ਕੀਤਾ ਉਦਘਾਟਨ

ਲੁਧਿਆਣਾ:2 ਮਾਰਚ (ਦਲਜੀਤ ਵਿੱਕੀ) :  ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਨਾਲ - ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ , ਅਤੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਨੂੰ ਪਹਿਲ ਦੇ ਆਧਾਰ ਤੇ ਨਿਭਾਇਆ ਜਾ ਰਿਹਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 16 ਦੇ ਮੁਹੱਲਾ ਪ੍ਰੀਤ ਨਗਰ ਵਿਖੇ ਨਵੇਂ ਖੁੱਲੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਕੀਤਾ ।


ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਖੁੱਲੇ ਆਮ ਆਦਮੀ ਕਲੀਨਕਾਂ ਦਾ ਲੋਕਾਂ ਨੂੰ ਲਾਹਾ ਮਿਲ ਰਿਹਾ ਹੈ ਅਤੇ ਹਲਕਾ ਵਾਸੀ ਆਪਣੀ ਜਰੂਰਤ ਅਨੁਸਾਰ ਫ੍ਰੀ ਦਵਾਈ ਦਾ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਦੀ ਰਫਤਾਰ ਨੂੰ ਅੱਗੇ ਵਧਾਉਂਦੇ ਹੋਏ ਹਲਕੇ ਅੰਦਰ ਆਮ ਆਦਮੀ ਕਲੀਨਕਾਂ ਤੋਂ ਇਲਾਵਾ ਹਸਪਤਾਲਾਂ ਦੀ ਰੂਪ ਰੇਖਾ ਬਦਲੀ ਗਈ ਹੈ ਅਤੇ ਹਸਪਤਾਲਾਂ ਅੰਦਰ ਨਵੀਂ ਮਸ਼ੀਨਰੀ ਦੇ ਨਾਲ - ਨਾਲ ਯੋਗ ਸਟਾਫ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ ਤਾਂ ਜੋ ਹਲਕਾ ਵਾਸੀ ਆਪਣਾ ਇਲਾਜ ਕਰਵਾ ਸਕਣ ।


ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਅੰਦਰ ਮਾਡਲ ਸਕੂਲ ਜੋ ਕਿ ਲਗਭਗ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਇੱਕ ਮਾਡਲ ਸਕੂਲ ਜਿਸ ਦਾ ਕੀ ਜਲਦ ਹੀ ਉਦਘਾਟਨ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਉਹਨਾਂ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਆਪਣੇ ਭਰੋਸੇ ਨੂੰ ਕਾਇਮ ਰੱਖੋ ਵਿਕਾਸ ਪੱਖੋਂ ਹਲਕੇ ਅੰਦਰ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਤੇ ਲਖਵਿੰਦਰ ਲੱਖਾ, ਮਹਾਂਵੀਰ ਕੁਮਾਰ, ਅਮਰ ਮਕੌੜੀ , ਕਰਮਜੀਤ ਭੋਲਾ , ਰਣਜੀਤ ਸਿੰਘ ਇੰਦਰਪ੍ਰੀਤ ਮਿੰਕੂ ਪੀਏ ਗੁਰਸ਼ਰਨ ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।

Story You May Like