The Summer News
×
Tuesday, 21 May 2024

ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਵੀ ਤੋਂ ਤੀਰਥ ਯਾਤਰਾ ਲਈ ਬਸ ਕੀਤੀ ਗਈ ਰਵਾਨਾ

-ਕਿਹਾ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ , ਮਾਂ ਨੈਣਾ ਦੇਵੀ, ਚਿੰਤਪੁਰਨੀ ਤੇ ਮਾਂ ਜਵਾਲਾ ਜੀ ਦੇ ਕਰਨਗੀਆਂ ਦਰਸ਼ਨ


-ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਲਾਘਾ ਯੋਗ ਕਦਮ - ਗਰੇਵਾਲ


ਲੁਧਿਆਣਾ:28 ਦਸੰਬਰ (ਦਲਜੀਤ ਵਿੱਕੀ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਸੂਬੇ ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਹੀ ਸੂਬਾ ਵਾਸੀਆਂ ਨੂੰ ਮੁਫਤ ਦਵਾਈ --ਪੜ੍ਹਾਈ ਦੇ ਨਾਲ ਨਾਲ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ , ਇਸੇ ਹੀ ਲੜੀ ਤਹਿਤ ਅੱਜ ਹਲਕਾ ਪੂਰਬੀ ਤੋਂ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਤੀਰਥ ਸਥਾਨਾਂ ਲਈ ਮੁੱਖ ਮੰਤਰੀ ਯਾਤਰਾ ਦੇ ਤਹਿਤ ਬਸ ਰਵਾਨਾ ਕੀਤੀ ਗਈ ।



ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਉਣ ਤੋ ਇਲਾਵਾ ਖਾਸ ਕਰਕੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਜੋ ਸੂਬੇ ਭਰ ਵਿੱਚ ਸ਼ੁਰੂਆਤ ਕੀਤੀ ਗਈ ਹੈ ਜਿਸ ਦੀ ਜਿੰਨੀ ਵੀ ਸਲਾਗਾ ਕੀਤੀ ਜਾਵੇ ਘੱਟ ਹੈ , ਕਿਉਂਕਿ ਕੁਝ ਪਰਿਵਾਰ ਜੋ ਤੀਰਥ ਅਸਥਾਨਾਂ ਦੇ ਦਰਸ਼ਨ ਤਾਂ ਕਰਨਾ ਚਾਹੁੰਦੇ ਸਨ, ਪਰ ਕਿਸੇ ਕਾਰਨ ਵੰਸ਼ ਉਹ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ , ਸੋ ਉਹਨਾਂ ਲਈ ਖਾਸ ਕਰ ਮਾਨ ਸਾਹਿਬ ਦਾ ਇਹ ਉਪਰਾਲਾ ਕਿਸੇ ਤੋਹਫੇ ਤੋਂ ਘੱਟ ਨਹੀਂ ਹੈ ।


ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਹਲਕਾ ਪੂਰਬੀ ਤੋਂ ਸ੍ਰੀ ਅਨੰਦਪੁਰ ਸਾਹਿਬ ਜੀ ਮਾਤਾ ਨੈਣਾ ਦੇਵੀ ਜੀ ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਬਸ ਰਵਾਨਾ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ । ਇਸ ਦੌਰਾਨ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਵਾਲੀਆਂ ਸੰਗਤਾਂ ਨੇ ਸੂਬਾ ਸਰਕਾਰ ਦੇ ਨਾਲ ਨਾਲ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਧੰਨਵਾਦੀ ਹਨ , ਜਿਨਾਂ ਵੱਲੋਂ ਪਹਿਲੀ ਵਾਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਇਹ ਉਪਰਾਲਾ ਕੀਤਾ ਗਿਆ ਹੈ ।


ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਰਾਜ ਗਰੇਵਾਲ , ਪੱਪੂ ਗਰੇਵਾਲ , ਮਹਿੰਦਰ ਭੱਟੀ , ਅੰਕੁਰ ਗੁਲਾਟੀ , ਬਿੱਟੂ ਪ੍ਰਧਾਨ ,ਧਰਮਿੰਦਰ ਸਿੰਘ ਫੌਜੀ, ਰਵਿੰਦਰ ਸਿੰਘ ਰਾਜੂ, ਦਫਤਰ ਇੰਚਾਰਜ ਅਸ਼ਵਨੀ ਸ਼ਰਮਾ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।

Story You May Like