The Summer News
×
Monday, 20 May 2024

ਵਿਧਾਇਕ ਗਰੇਵਾਲ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਹਲਕੇ ਅੰਦਰ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਮੱਸਿਆ ਦਾ ਚੁੱਕਿਆ ਮੁੱਦਾ

ਕਿਹਾ ਰਾਹੋਂ ਰੋਡ ਦੇ ਅੱਧ ਵਿਚਕਾਰ ਲਟਕੇ ਪ੍ਰੋਜੈਕਟ ਨੂੰ ਦਿੱਤੀ ਜਾਵੇ ਹਰੀ ਝੰਡੀ 


--ਹਲਕਾ ਪੂਰਵੀ ਦੇ ਸੀਵਰੇਜ ਲਾਈਨ ਹੋਰਨਾ ਹਲਕਿਆਂ ਤੋਂ ਅਲੱਗ ਕਰਨ ਨਾਲ ਸਮੱਸਿਆ ਹੋਵੇਗੀ ਹੱਲ -ਵਿਧਾਇਕ ਗਰੇਵਾਲ


ਲੁਧਿਆਣਾ:29 ਨਵੰਬਰ (ਦਲਜੀਤ ਵਿੱਕੀ) ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਸੂਬੇ ਭਰ ਦੇ ਵੱਖ - ਵੱਖ ਹਲਕਿਆਂ ਤੋਂ ਵਿਧਾਇਕਾਂ ਵੱਲੋਂ ਆਪਣੇ - ਆਪਣੇ ਹਲਕਿਆਂ ਵਿਚ ਆ ਰਹੀਆਂ ਸਮੱਸਿਆ ਸਬੰਧੀ ਵਿਚਾਰ ਪੇਸ਼ ਕੀਤੇ ਗਏ । ਇਸੇ ਹੀ ਤਹਿਤ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਚ ਹਲਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਚ ਆ ਰਹੀ ਦਿੱਕਤ ਤੋਂ ਇਲਾਵਾ ਹਲਕੇ ਦੀ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਓਵਰਫਲੋ ਤੋਂ ਛੁਟਕਾਰਾ ਪਾਉਣ ਲਈ ਸੁਝਾਅ ਪੇਸ਼ ਕੀਤੇ ਗਏ । ਵਿਧਾਨ ਸਭਾ ਸੈਸ਼ਨ ਤੋਂ ਬਾਅਦ ਫੋਨ ਰਾਹੀਂ ਜਾਣਕਾਰੀ ਦਿੰਦੇ ਹੋਏ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਉਹਨਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਹਲਕੇ ਅੰਦਰ ਸੀਵਰੇਜ ਅਤੇ ਪੀਣ ਵਾਲੇ ਪਾਣੀ ਵਿਚ ਆ ਰਹੀ ਦਿੱਕਤ ਨੂੰ ਲੈ ਕੇ ਸਮੱਸਿਆ ਦਾ ਫੌਰੀ ਤੌਰ ਤੇ ਹੱਲ ਕੀਤਾ ਜਾਵੇ । ਵਿਧਾਇਕ ਗਰੇਵਾਲ ਨੇ ਦੱਸਿਆ ਕਿ ਉਹਨਾਂ ਵੱਲੋਂ ਪਹਿਲਾਂ ਤੋਂ ਹੀ ਲੋਕਲ ਬਾਡੀ ਮੰਤਰੀ ਸਾਹਿਬ ਨੂੰ ਰਾਹੋ ਰੋਡ ਸੀਵਰੇਜ ਓਵਰਫਲੋ ਸਬੰਧੀ ਫਾਈਲ ਜਮਾ ਕਰਵਾਈ ਜਾ ਚੁੱਕੀ ਹੈ ਜਿਸ ਨੂੰ ਜਲਦ ਹੀ ਅਮਲ ਵਿੱਚ ਲਿਆਉਂਦੇ ਹੋਏ ਇਸ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਕੀਤਾ ਜਾਵੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀਆਂ ਪਿਛਲੀਆਂ ਸਰਕਾਰਾਂ ਦੀ ਨਕਾਮੀ ਹੈ ਕੀ ਉਹਨਾਂ ਨੇ ਵਿਕਾਸ ਦੇ ਨਾਮ ਤੇ ਲੋਕਾਂ ਨੂੰ ਗੁਮਰਾਹ ਕੀਤਾ ਹੈ ਜਿਸ ਦੀ ਸਜ਼ਾ ਹਲਕੇ ਦੇ ਲੋਕ ਭੁਗਤ ਰਹੇ ਹਨ । ਵਿਧਾਇਕ ਗਰੇਵਾਲ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਕਾਸ ਨੂੰ ਹਕੀਕੀ ਤੌਰ ਚ ਕਰਨ ਵਿੱਚ ਯਕੀਨ ਰੱਖਦੀ ਹੈ ਨਾ ਕਿ ਕਾਗਜਾ ਵਿੱਚ ਜੋ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਕੀਤਾ ਹੈ । ਉਹਨਾਂ ਕਿਹਾ ਕਿ ਜਲਦ ਹੀ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੀ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਜੋ ਵੀ ਸਮੱਸਿਆ ਹੈ ਉਸ ਨੂੰ ਜਲਦ ਹੀ ਹੱਲ ਕਰ ਲਿਆ ਜਾਵੇਗਾ , ਉਹਨਾਂ ਹਲਕਾ ਪੂਰਵੀ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਹਲਕੇ ਅੰਦਰ ਵਿਕਾਸ ਕਾਰਜਾਂ ਲਈ ਆ ਰਹੇ ਫੰਡਾਂ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

Story You May Like