The Summer News
×
Sunday, 19 May 2024

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਰਸੀਲਾ ਨਗਰ 'ਚ ਸੜਕਾਂ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ

-ਨਿਰਮਾਣ ਕਾਰਜਾਂ 'ਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਹਰਦੀਪ ਮੁੰਡੀਆ


ਲੁਧਿਆਣਾ,14 ਜੂਨ(ਦਲਜੀਤ ਵਿੱਕੀ) ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਲਕੇ 'ਚ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਵਾਰਡ ਨੰਬਰ 24-25 ਅਧੀਨ ਆਉਂਦੇ ਇਲਾਕੇ ਰਸੀਲਾ ਨਗਰ 'ਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।


ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹਰਦੀਪ ਮੁੰਡੀਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਹਲਕਾ ਸਾਹਨੇਵਾਲ ਅਧੀਨ ਆਉਂਦੇ ਇਲਾਕਿਆਂ ਦੀਆਂ ਸੜਕਾਂ ਦੀ ਹਾਲਤ ਖਸਤਾ ਸੀ।ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਸੜਕਾਂ ਵੱਲ ਧਿਆਨ ਨਾ ਦਿੱਤੇ ਜਾਣ ਦਾ ਖਮਿਆਜ਼ਾ ਇਲਾਕਾ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸਤਾ 'ਚ ਆਉਂਦਿਆਂ ਹੀ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੀਆਂ ਸੜਕਾਂ ਕਿ ਸੜਕ ਦੇ ਨਿਰਮਾਣ ਕਾਰਜਾਂ 'ਚ ਕਿਸੇ ਵੀ ਤਰਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ 80 ਲੱਖ ਰੁਪਏ ਦੀ ਲਾਗਤ ਨਾਲ ਇਹ ਸੜਕਾਂ ਬਣਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸੜਕਾਂ ਬਣਨ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਕਿਸੇ ਚ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਧਾਇਕ ਮੁੰਡੀਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਰਾਹੋਂ ਰੋਡ ਨੂੰ ਬਣਾਉਣ ਦਾ ਕੰਮ ਵੀ ਪਾਸ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਰੋਡ ਨੂੰ ਬਣਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹੋਂ ਰੋਡ ਬਣਨ ਨਾਲ ਸਬੰਧਿਤ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਅ ਇਸ ਮੌਕੇ ਇਲਾਕਾ ਵਾਸੀਆਂ ਨੇ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਤੇ ਵਿਧਾਇਕ ਮੁੰਡੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।


ਇਸ ਮੌਕੇ ਪੀਏ ਰਣਜੀਤ ਸਿੰਘ ਸੈਣੀ, ਐਸਈ ਪ੍ਰਵੀਨ ਸਿੰਗਲਾ, ਐੱਸਡੀਓ ਸੰਦੀਪ ਚੌਧਰੀ, ਬਲਾਕ ਪ੍ਰਧਾਨ ਤੇਜਿੰਦਰ ਸਿੰਘ ਮਿੱਠੂ, ਬ ਯੂਥ ਆਗੂ ਕਰਨ ਨਨਚਾਹਲ, ਹਰਦੇਵ ਸਿੰਘ ਚ ਸੋਢੀ, ਯੁਵਰਾਜ ਸਿੰਘ, ਜਗਦੀਸ਼ ਜੱਗਾ, ਸਰਬਜੀਤ ਸਿੰਘ ਸੈਣੀ, ਬੱਬੂ ਮੁੰਡੀਆਂ, ਜੰਗੂ ਭੱਟ ਆਦਿ ਹਾਜ਼ਰ ਸਨ।

Story You May Like