The Summer News
×
Sunday, 08 March 2026

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

-ਮਾਨ ਸਰਕਾਰ ਨੇ ਬਿਨ੍ਹਾਂ ਵਿਤਕਰੇ ਤੋਂ ਸ਼ਹਿਰ ਚ ਕਰਵਾਏ ਵਿਕਾਸ ਕਾਰਜ- ਵਿਧਾਇਕ ਕੋਹਲੀ


-ਸਫ਼ਾਬਾਦੀ ਗੇਟ ਤੋਂ ਦਰਸ਼ਨੀ ਗੇਟ ਅਤੇ ਖੱਦਰ ਭੰਡਾਰ ਚੌਂਕ ਤੋਂ ਸੀਆਈਏ ਸਟਾਫ਼ ਤੱਕ ਨਵੀਂਆਂ ਬਣਨਗੀਆਂ ਸੜਕਾਂ- ਮੇਅਰ ਗੋਗੀਆ


ਪਟਿਆਲਾ, 3 ਮਾਰਚ :


ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਸਫ਼ਾਬਾਦੀ ਗੇਟ ਤੋਂ ਦਰਸ਼ਨੀ ਗੇਟ ਅਤੇ ਖੱਦਰ ਭੰਡਾਰ ਚੌਂਕ ਤੋਂ ਸੀਆਈਏ ਸਟਾਫ਼ ਤੱਕ ਨਵੀਂਆਂ ਬਣਨ ਵਾਲੀਆਂ ਇਨ੍ਹਾਂ ਸੜਕਾਂ ਦਾ ਸਥਾਨਕ ਵਾਸੀਆਂ ਨੂੰ ਭਰਵਾਂ ਲਾਭ ਹੋਵੇਗਾ।


ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਬਿਨਾਂ ਕਿਸੇ ਵਿਤਕਰੇ ਤੋਂ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸਾਰੀਆਂ ਵਾਰਡਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਕੋਹਲੀ ਨੇ ਕਿਹਾ ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ।


ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਸਫ਼ਾਬਾਦੀ ਗੇਟ ਤੋਂ ਦਰਸ਼ਨੀ ਗੇਟ ਅਤੇ ਖੱਦਰ ਭੰਡਾਰ ਚੌਂਕ ਤੋਂ ਸੀਆਈਏ ਸਟਾਫ਼ ਤੱਕ ਇਹ ਸੜਕਾਂ ਨਵੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਇਹ ਯਕੀਨੀ ਬਣਾ ਰਿਹਾ ਹੈ ਕਿ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਸਮੇਂ ਸਿਰ ਮੁਕੰਮਲ ਕਰਵਾਏ ਜਾਣ।


ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ।


ਇਸ ਮੌਕੇ ਕੌਂਸਲਰ ਅਮਨਪ੍ਰੀਤ ਕੌਰ, ਯੋਗੇਸ਼ ਟੰਡਨ, ਸਿਮਰਨਪ੍ਰੀਤ ਸਿੰਘ, ਜਗਤਾਰ ਜੱਗੀ, ਕੁਸ਼ਲ ਚੋਪੜਾ ਤੋਂ ਇਲਾਵਾ ਵੱਖ-ਵੱਖ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

Story You May Like