The Summer News
×
Sunday, 09 August 2026

ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ 26 ਵੇਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਮੋਗਾ, 10 ਜਨਵਰੀ
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋ ਦੂਰ ਰਹਿ ਕੇ ਖੇਡਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਖੇਡਾਂ ਨਾਲ ਮਨੁੱਖ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਗਰਾਊਡ ਵਿਚ ਸਪੋਰਟਸ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਵੱਲੋਂ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਆਯੋਜਿਤ ਤਿੰਨ ਰੋਜ਼ਾ 26ਵਾਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨ ਮੌਕੇ ਕੀਤਾ। ਓਹਨਾਂ ਸਵਰਗੀ ਮਲਕੀਤ ਸਿੰਘ ਸਿੱਧੂ ਦੀ ਫੋਟੋ ਤੇ ਫੁੱਲ ਅਰਪਿਤ ਕਰਕੇ ਸਰਧਾਜਲੀ ਭੇਂਟ ਕੀਤੀ। ਉਹਨਾਂ ਹਾਕੀ ਗਰਾਊਡ ਵਿਚ ਟੀਮਾਂ ਨਾਲ ਜਾਣ ਪਹਿਚਾਣ ਕਰਨ ਉਪਰੰਤ ਮੈਚ ਅਰੰਭ ਕਰਨ ਲਈ ਅਸ਼ੀਰਵਾਦ ਦਿੱਤਾ।
ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਇਸ ਟੂਰਨਾਮੈਟ ਵਿਚ ਸ਼ਾਮਲ ਹੋ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਸ ਮਲਕੀਤ ਸਿੰਘ ਸਿੱਧੂ ਅਗਾਂਹਵਧੂ ਸੋਚ ਮਾਲਕ ਸਨ ਉਹਨਾਂ ਬਾਘਾਪੁਰਾਣੇ ਹਲਕੇ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕੀਤਾ।
ਐਸ.ਡੀ.ਐਮ. ਬੇਅੰਤ ਸਿੰਘ ਸਿਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਹੀ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਹਮੇਸ਼ਾ ਖੇਡ ਮੈਦਾਨਾਂ ਨਾਲ ਜੁੜੀ ਰਹੇ। ਉਹਨਾਂ ਕਿਹਾ ਕਿ ਖਿਡਾਰੀ ਖੇਡ ਭਾਵਨਾ ਨਾਲ ਖੇਡ ਵਿੱਚ ਹਿੱਸਾ ਲੈਣ ਅਤੇ ਦ੍ਰਿੜ ਮਿਹਨਤ ਨਾਲ ਆਪਣੇ ਮਾਤਾ ਪਿਤਾ, ਆਪਣੇ ਪਿੰਡ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।
ਚੇਅਰਮੈਨ ਅਤੇ ਨੈਸਲੇ ਐਡਵਾਈਜਰ ਜਸਪਾਲ ਸਿੰਘ ਸਿੱਧੂ ਨੇ ਗੱਲਬਾਤ ਕਰਦੇ ਦਸਿਆ ਕਿ ਹਾਕੀ ਟੂਰਨਾਮੈਂਟ ਵਿੱਚ ਪੰਜਾਬ ਵਿਚੋ ਲੜਕਿਆਂ ਦੀਆਂ 10 ਅਤੇ ਲੜਕੀਆਂ ਦੀਆਂ 6 ਟੀਮਾਂ ਭਾਗ ਲੈ ਰਹੀਆਂ ਹਨ। ਅੱਜ ਦੇ ਮੈਚਾਂ ਵਿੱਚ ਮੁਕਤਸਰ ਅਤੇ ਬਠਿੰਡਾ ਦੀਆਂ ਟੀਮਾਂ ਵਿੱਚੋਂ 4-1 ਗੋਲ ਤੇ ਬਠਿੰਡਾ ਟੀਮ ਜੇਤੂ ਰਹੀ। ਮੋਗਾ ਅਤੇ ਸ਼੍ਰੀ ਮੁਕਤਸਰ ਸਾਹੀਬ ਦੇ ਮੈਚ ਵਿੱਚ ਮੋਗਾ ਦੀ ਟੀਮ 3 ਗੋਲਾਂ ਨਾਲ ਜੇਤੂ ਰਹੀ। ਇਸ ਤੋਂ ਇਲਾਵਾ ਹੋਰ ਟੀਮਾਂ ਦੇ ਮੈਚ ਵੀ ਕਰਵਾਏ ਗਏ। ਖਿਡਾਰੀਆਂ ਵਿੱਚ ਟੂਰਨਾਮੈਂਟ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।


ਇਸ ਮੌਕੇ ਚੀਫ ਗੁਰਚਰਨ ਸਿੰਘ ਗਿੱਲ ਐਡਵਾਈਜਰ, ਪਰਮਜੀਤ ਸਿੰਘ ਸੰਧੂ ਪ੍ਰਧਾਨ, ਇੰਜੀਨੀਅਰ ਵਿਕਰਮਜੀਤ ਸਿੰਘ ਸਿੱਧੂ (ਐਮ.ਬੀ.ਏ.) ਔਰਗੇਨਾਈਜਰ, ਓਮ ਪ੍ਰਕਾਸ਼ ਸ਼ਰਮਾ ਜਨਰਲ ਸੈਕਟਰੀ, ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ, ਜੇ ਪੀ ਸਿੰਘ ਖੰਨਾ, ਖੁਸ਼ਵਿੰਦਰਪਾਲ ਸਿੰਘ ਗਿੱਲ ਐਡਵੋਕੇਟ, ਬਰਿੰਦਰ ਤੂਰ, ਭੁਪਿੰਦਰ ਬਰਾੜ, ਡਾ ਹਰਤੇਜ ਬਰਾੜ, ਅਵਤਾਰ ਸਿੰਘ ਹੇਅਰ (ਰਿਟ ਡੀ.ਏ.), ਰਵੀ ਨੈਸਲੇ, ਪਰਮਜੀਤ ਸਿੰਘ ਡਾਲਾ, ਬਲਬੀਰ ਸਿੰਘ ਤੂਰ, ਜਸਬੀਰ ਸਿੰਘ ਤੂਰ, ਜਸਕਰਨ ਸਿੰਘ ਭੋਡੀਪੁਰਾ ਆਦਿ ਵੀ ਹਾਜਰ ਸਨ।

Story You May Like