The Summer News
×
Monday, 20 May 2024

ਮੀਂਹ ਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੇ ਜਾਇਜ਼ੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਹਿਸਮਪੁਰ ਦਾ ਦੌਰਾ

 


ਮਹਿਸਮਪੁਰ/ਸੰਗਰੂਰ, 31 ਮਾਰਚ: ਹਾਲ ਹੀ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹਾੜ੍ਹੀ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਅੱਜ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਹਿਸਮਪੁਰ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਮੌਸਮ ਦੇ ਵਿਗੜੇ ਮਿਜਾਜ਼ ਕਾਰਨ ਹਾੜ੍ਹੀ ਦੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੇ ਸੂਬੇ ’ਚ ਤੁਰੰਤ ਗਿਰਦਾਵਰੀ ਕਰਵਾਉਣ ਦੀਆਂ ਹਦਾਇਤ ਜਾਰੀ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਇਸ ਘੜ੍ਹੀ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਵਿਸ਼ਾਵਾਸ ਦਵਾਇਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਕੁਝ ਸਮੇਂ ’ਚ ਫ਼ਸਲਾਂ ਦਾ ਖ਼ਰਾਬਾ ਕਿਸਾਨਾਂ ਨੂੰ ਪਹੁੰਚਾ ਦਿੱਤਾ ਜਾਵੇਗਾ।


ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਬੇਮੌਸਮੀ ਬਰਸਾਤ ਕਾਰਨ ਪੂਰੇ ਹਲਕੇ ਸੰਗਰੂਰ ’ਚ ਹੀ ਫ਼ਸਲਾਂ ਨੂੰ ਨੁਕਸਾਨ ਹੋਇਆ ਹੈ ਪਰ ਪਿੰਡ ਮਹਿਸਮਪੁਰ ਦੇ ਰਕਬੇ ਦੇ ਕੁੱਝ ਹਿੱਸੇ ’ਤੇ ਗੜ੍ਹੇਮਾਰੀ ਹੋਣ ਕਾਰਨ ਕਣਕ ਅਤੇ ਮੱਕੀ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਦੇ ਮੁਲਾਂਕਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਪੂਰੇ ਪਾਰਦਰਸ਼ੀ ਢੰਗ ਨਾਲ ਗਿਰਦਾਵਰੀ ਕਰਵਾਈ ਜਾ ਰਹੀ ਹੈ।

ਇਸ ਮੌਕੇ ਸਬ ਡਵੀਜ਼ਨਲ ਮੈਜਿਸਟ੍ਰੇਟ ਵਿਨੀਤ ਕੁਮਾਰ, ਮਾਲ ਵਿਭਾਗ ਤੇ ਖੇਤੀਬਾੜੀ ਵਿਭਾਗ ਦਾ ਸਟਾਫ਼, ਵਰਕਰ ਪ੍ਰਗਟ ਸਿੰਘ ਮਹਿਸਮਪੁਰ, ਤੇਜਵਿੰਦਰ ਸੰਤੋਖਪੁਰਾ, ਹਰਭਜਨ ਨੰਦਗੜ੍ਹ, ਜਗਸੀਰ ਝਨੇੜੀ ਅਤੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।

Story You May Like