The Summer News
×
Monday, 20 May 2024

ਵਿਧਾਇਕ ਸੈਰੀ ਕਲਸੀ, ਗੁਰਦੁਆਰਾ ਸ੍ਰੀ ਅਚੱਲ ਸਾਹਿਬ ਵਿਖੇ ਹੋਏ ਨਤਮਸਤਕ

ਬਟਾਲਾ, 1 ਅਗਸਤ | ਸ਼੍ਰੀ ਗੁਰ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਹਲਕਾ ਬਟਾਲਾ ਦੇ ਵਿਧਾਇਕ  ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਤੋਂ ਬਾਅਦ ਪੰਥ ਰਤਨ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸੇਵਾਦਾਰ ਬਾਬਾ ਮਲਕੀਤ ਸਿੰਘ ਜੀ ਕੋਲੋਂ ਅਸ਼ੀਰਵਾਦ ਲਿਆ।


ਪੱਤਰਕਾਰਾਂ ਨਾਲ ਗੱਲਬਾਤ ਵਿਧਾਇਕ ਸੈਰੀ ਕਲਸੀ ਨੇ ਕਿਹਾ ਕਿ ਬਾਬਾ ਮਲਕੀਤ ਸਿੰਘ ਜੀ ਵੱਲੋਂ ਜੋ ਸੰਗਤਾਂ ਦੇ ਰਹਿਣ ਲਈ ਸਰਾਵਾਂ, ਦਰਸ਼ਨੀ ਡਿਊੜੀ, ਜੋੜਾ ਘਰ ਅਤੇ ਬਾਥਰੂਮ  ਜੋ ਕਿ ਤਿਆਰ ਹੋ ਚੁੱਕੇ ਹਨ ਅਤੇ ਹੁਣ ਸੰਗਤਾਂ ਦੇ ਲਈ ਵਿਸ਼ਾਲ ਲੰਗਰ ਹਾਲ ਤਿਆਰ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਉਨਾਂ ਕਿਹਾ ਕਿ ਦੀਵਾਲੀ ਤੋਂ ਨੌ ਦਿਨ ਬਾਅਦ ਗੁਰਦੁਆਰਾ ਸ੍ਰੀ ਅਚਲ ਸਾਹਿਬ ਅਤੇ ਅਚਲੇਸ਼ਵਰ  ਧਾਮ ਵਿਖੇ ਨੌਮੀ ਅਤੇ ਦਸਵੀਂ ਦਾ ਮੇਲਾ ਲੱਗਦਾ ਹੈ, ਜਿਸ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਨਤਮਸਤਕ ਹੁੰਦੀਆਂ ਹਨ।


ਉੁਨਾਂ ਸੰਗਤਾਂ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਗੁਰੂ ਘਰਾਂ ਵਿੱਚ ਚੱਲ ਰਹੀਆਂ ਸੇਵਾਵਾਂ ਵਿੱਚ ਤਨ ਮਨ ਧਨ ਨਾਲ ਸੇਵਾ ਕਰਕੇ ਆਪਣਾ ਜੀਵਨ ਸਫਲਾ ਕਰੀਏ। ਇਸ ਮੌਕੇ ਵਿੱਕੀ ਚੌਹਾਨ. ਬੀ ਐਮ ਮਾਸਟਰ ਨਵਦੀਪ ਸਿੰਘ ਆਦਿ ਹਾਜ਼ਰ ਸਨ।

Story You May Like