The Summer News
×
Tuesday, 21 May 2024

ਵਿਧਾਇਕ ਸ਼ੈਰੀ ਕਲਸੀ ਨੇ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ

ਬਟਾਲਾ, 6 ਮਾਰਚ - ਬਟਾਲਾ ਸਪਰੋਟਸ ਐਂਡ ਵੈਲਫੇਅਰ ਕਲੱਬ ਵਲੋਂ ਬਿਰਹਾ ਦੇ ਸੁਲਤਾਨ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਨੂੰ ਸਮਰਪਿਤ ਪਹਿਲ ਤਿੰਨ ਦਿਨਾਂ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਸਫਲਤਾ ਪੂਰਵਕ ਕਰਵਾਇਆ ਗਿਆ ਅਤੇ ਤੀਜੇ ਤੇ ਆਖਰੀ ਦਿਨ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਚਰਨਜੀਤ ਸਿੰਘ ਚੱਬਾ ਪ੍ਰਧਾਨ, ਸਤਿੰਦਰ ਪਾਲ ਸਿੰਘ ਜਨਰਲ ਸਕੱਤਰ, ਪਰਮਜੀਤ ਸਿੰਘ ਦੀਪੂ, ਸਾਹਿਬ ਸਿੰਘ ਦਾਲਮ, ਜਸਪਾਲ ਸਿੰਘ, ਰੰਜਨਦੀਪ ਸੰਧੂ, ਬਲਰਾਜ ਸਿੰਘ, ਰੁਪਿੰਦਰਜੀਤ ਸਿੰਘ, ਨਵਰਾਜ ਪੱਡਾ, ਰਾਜੇਸ਼ ਤੁਲੀ ਸੀਨੀਅਰ ਆਗੂ ਆਪ ਪਾਰਟੀ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਆਸ਼ੂ ਗੋਇਲ, ਐਡਵੋਕੇਟ ਭਰਤ ਅਗਰਵਾਲ, ਮਨਜੀਤ ਸਿੰਘ ਭੁੱਲਰ, ਅਵਤਾਰ ਸਿੰਘ, ਲੱਕੀ ਢਿਲੋਂ, ਮਨੋਹਰ ਸਿੰਘ, ਜਗਦੀਸ਼ ਸਿੰਘ, ਰਾਜੇਸ਼ਵਰ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਪਰਮਿੰਦਰ ਸਿੰਘ, ਪ੍ਰਭਜੋਤ ਸਿੰਘ ਡੁੱਲਟ, ਜਸਪਾਲ ਸਿੰਘ, ਤਿਰਲੋਚਨ ਸਿੰਘ, ਗਗਨ ਬਟਾਲਾ, ਮਾਣਿਕ ਮਹਿਤਾ, ਨਿੱਕੂ ਹੰਸਪਾਲ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ  ਸਨ।


ਬਟਾਲਾ ਸਪਰੋਟਸ ਐਂਡ ਵੈਲਫੇਅਰ ਕਲੱਬ ਵਲੋਂ ਕਰਵਾਏ ਫੁੱਟਬਾਲ ਟੂਰਨਾਂਮੈਂਟ ਦਾ ਫਾਈਨਲ ਮੈਚ ਯੂ.ਐਫ.ਏ ਅੰਮ੍ਰਿਤਸਰ ਤੇ ਸ਼ਾਹ ਸ਼ਮਸ ਫੁੱਟਬਾਲ ਕਲੱਬ ਵਿਚਕਾਰ ਹੋਇਆ। ਯੂ.ਐਫ.ਏ ਅੰਮ੍ਰਿਤਸਰ ਨੇ 1.0 ਨਾਲ ਗੋਲ ਕਰਕੇ ਜਿੱਤ ਪ੍ਰਾਪਤ ਕੀਤੀ। ਕਲੱਬ ਵਲੋਂ ਜੇਤੂ ਪਹਿਲੇ ਨੰਬਰ ਵਾਲੀ ਟੀਮ ਨੂੰ ਨਗਦ ਇੱਕ ਲੱਖ ਰੁਪਏ ਤੇ ਦੂਜੇ ਨੰਬਰ ਤੇ ਰਹਿਣ ਵਾਲੀ ਨੂੰ 51,000 ਰੁਪਏ ਦਾ ਇਨਾਮ ਦਿੱਤਾ ਗਿਆ।


ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸਪਰੋਟਸ ਐਂਡ ਵੈਲਫੇਅਰ ਕਲੱਬ ਦੀ ਸਮੁੱਚੀ ਟੀਮ ਵਲੋਂ ਪਹਿਲੇ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੂਰੀ ਟੀਮ ਵਧਾਈ ਦੀ ਹੱਕਦਾਰ ਹੈ ਅਤੇ ਅਜਿਹੇ ਖੇਡ ਟੂਰਨਾਂਮੈਂਟ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ।


ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਖੇਡ ਸੱਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ ਤਾਂ ਜੋ ਨੋਜਵਾਨਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਜੋੜਿਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਹੀ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ’ ਦੀਆਂ ਕਰਵਾਈਆਂ ਗਈਆਂ ਸਨ ਤਾਂ ਜੋ ਬੱਚਿਆਂ ਵਿੱਚ ਖੇਡਾਂ ਪ੍ਰਤੀ ਹੋਰ ਰੁਚੀ ਪੈਦਾ ਕੀਤੀ ਜਾਵੇ ਤੇ  ਉਹ ਸੂਬੇ ਤੇ ਦੇਸ਼ ਦਾ ਨਾਂਅ ਰੋਸ਼ਨ ਕਰਨ।

Story You May Like