The Summer News
×
Monday, 20 May 2024

ਵਿਧਾਇਕ ਸ਼ੈਰੀ ਕਲਸੀ ਨੇ ਸਾਊਥ ਸਿਟੀ ਫੇਜ਼-2 ਵਿਖੇ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਬਟਾਲਾ, 18 ਜੁਲਾਈ | ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਸ਼ਹਿਰ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਮੁਹਿੰਮ ਤਹਿਤ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸਾਊਥ ਸਿਟੀ ਫੇਜ਼-2 ਵਿਖੇ ਨਵੀਂ ਬਣਨ ਵਾਲੀ ਸੜਕ ਬਣਾਉਣ ਦਾ ਨੀਂਹ ਪੱਥਰ ਇੱਕ ਬੇਟੀ ਕੋਲੋ ਰਖਵਾਇਆ ਗਿਆ।


ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। 


ਇਤਿਹਾਸਕ ਤੇ ਧਾਰਮਿਕ ਕਸਬਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਸ਼ਹਿਰ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ, ਜਿਸ ਤਹਿਤ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਚੋੜਾ ਕੀਤਾ ਗਿਆ ਹੈ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਬਜਾਰਾਂ ਵਿੱਚ ਵਿਰਾਸਤੀ ਦਿੱਖ ਵਾਲੀਆਂ ਸਟਰੀਟ ਲਾਈਟਸ ਲਗਾਈਆਂ ਗਈਆਂ ਹਨ। ਸ਼ਹਿਰ ਦੀ ਵਿਰਾਸਤ ਨੂੰ ਸੰਭਾਲਣ ਤਹਿਤ ਜਲ ਮਹਿਲ (ਬਾਰਾਂਦਰੀ) ਦਾ ਨਵੀਨੀਕਰਨ ਕੰਮ ਜਲਦ ਸ਼ੁਰੂ ਹੋੋਣ ਵਾਲੇ ਹਨ ਤੇ ਸ਼ਿਵ ਕੁਮਾਰ ਬਟਾਲਵੀ ਦਾ ਆਦਮ ਕੱਦ ਬੁੱਤ ਸਥਾਪਿਤ ਕੀਤਾ ਗਿਆ ਹੈ। ਸ਼ਹਿਰ ਵਿਚਲੀ ਲਾਇਬ੍ਰੇਰੀ ਦੀ ਇਮਾਰਤ ਦੀ ਉਸਾਰੀ ਚੱਲ ਰਹੀ ਹੈ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਥਾਪਿਤ ਕੀਤੇ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਸ਼ਹਿਰ ਅੰਦਰ ਕਰੀਬ ਹਰ ਇੱਕ ਵਾਰਡ ਵਿੱਚ ਕੋਈ ਨਾ ਕੋਈ ਵਿਕਾਸ ਕੰਮ ਚੱਲ ਰਿਹਾ ਹੈ।

Story You May Like