The Summer News
×
Tuesday, 21 May 2024

ਵਿਧਾਇਕ ਸ਼ੈਰੀ ਕਲਸੀ ਨੇ ਬੇਮੋਸਮੇਂ ਮੀਂਹ ਨਾਲ ਪ੍ਰਭਾਵਿਤ ਫਸਲਾਂ ਦਾ ਖੇਤਾਂ ਵਿਚ ਜਾ ਕੇ ਲਿਆ ਜ਼ਾਇਜਾ

 

ਬਟਾਲਾ, 4 ਅਪ੍ਰੈਲ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕਾ ਬਟਾਲਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਬੇਮੋਸਮੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦਾ ਖੇਤਾਂ ਵਿਚ ਜਾ ਕੇ ਪ੍ਰਭਾਵਿਤ ਕਿਸਾਨਾਂ ਦੀ ਹਾਜ਼ਰੀ ਵਿੱਚ ਜਾਇਜਾ ਲਿਆ ਗਿਆ ਅਤੇ ਮੌਕੇ ਤੇ ਹੀ ਸਬੰਧਿਤ ਵਿਭਾਗਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪਿੰਡਾਂ ਵਿੱਚ ਪਹੁੰਚ ਕੇ ਬਣਦੀ ਕਾਰਵਾਈ ਬਿਨਾਂ ਭੇਦਭਾਵ ਤੇ ਪੱਖਪਾਤ ਤੋ ਤੁਰੰਤ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਨੁਕਸਾਨ ਬਾਰੇ ਪੰਜਾਬ ਸਰਕਾਰ ਨੇ ਬਹੁਤ ਸੰਜੀਦਗੀ ਨਾਲ ਵਿਚਾਰ ਵਟਾਦਰਾਂ ਕੀਤਾ ਹੈ ਤੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਹੈ। 

 

 ਪਿੰਡਾਂ ਵਿਚ ਪ੍ਰਭਾਵਿਤ ਕਣਕ ਦੀ ਫਸਲ ਨੂੰ ਕਿਸਾਨਾਂ ਦੀ ਹਾਜ਼ਰੀ ਵਿਚ ਖੁਦ ਵੇਖਿਆ ਅਤੇ ਕਿਹਾ ਕਿ ਉਹਨਾਂ ਦੀ ਸਰਕਾਰ ਕਿਸਾਨੀ ਹਿੱਤਾਂ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਹਰ ਇੱਕ ਪ੍ਰਭਾਵਿਤ ਕਿਸਾਨ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਦੁਆਰਾ ਪੁੱਤਾਂ ਵਾਂਗ ਪਾਲੀ ਫਸਲ ਜਦੋ ਕੁਦਰਤੀ ਬਿਪਤਾ ਨਾਲ ਤਬਾਹ ਹੰਦੀ ਹੈ ਤਾਂ ਕਿਸਾਨ ਦੇ ਦਿਲ ਤੇ ਕੀ ਬੀਤਦੀ ਹੈ ਅੱਜ ਜਮੀਨੀ ਹਕੀਕਤ ਤੋ ਜਾਣੂ ਹੋ ਕੇ ਉਹ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ  ਕਿਸਾਨਾਂ ਨਾਲ ਖੜੀ ਹੈ । 

ਇਸ ਮੌਕੇ ਹਾਜ਼ਰ ਅਧਿਕਾਰੀਆ ਨੂੰ ਪ੍ਰਭਾਵਿਤ ਪਿੰਡਾਂ ਦੀ ਫਸਲਾਂ ਦੀ ਵਿਸੇਸ਼ ਗਿਰਦਾਵਰੀ ਕਰਨ ਲਈ ਕਿਹਾ ਅਤੇ ਕਿਸਾਨਾਂ ਨੂੰ ਕਿਹਾ ਕਿ ਤੁਹਾਡੀ ਹਾਜ਼ਰੀ ਵਿਚ ਫਸਲਾਂ ਦੀ ਗਿਰਦਾਵਰੀ ਕੀਤੀ ਜਾਵੇਗੀ ਅਤੇ ਹਰ ਪ੍ਰਭਾਵਿਤ ਕਿਸਾਨ ਨੂੰ ਬੜੇ ਪਾਰਦਰਸ਼ੀ ਤਰੀਕੇ ਨਾਲ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

 

ਇਸ ਮੌਕੇ ਇੰਦਰਜੀਤ ਕੌਰ ਨਾਇਬ ਤਹਿਸੀਲਦਾਰ ਨੌਸ਼ਹਿਰਾ ਮੱਝਾ ਸਿੰਘ, ਵਿਕਰਮਜੀਤ ਕੌਰ ਖੇਤੀਬਾੜੀ ਅਫਸਰ, ਪਟਵਾਰੀ ਸੁਖਬੀਰ ਸਿੰਘ, ਗੁਰਮਿਲਾਪ ਸਿੰਘ, ਮਨਦੀਪ ਸਿੰਘ ਗਿੱਲ, ਜਿਲ੍ਹਾ ਪਰਧਾਨ ਯੂਥ ਵਿੰਗ ਆਪ ਪਾਰਟੀ, ਡਾ ਜਗਦੀਪ ਸਿੰਘ ਸੰਧੂ, ਰਾਜਬੀਰ ਸਿੰਘ ਰੰਧਾਵਾ, ਗੁਰਦੀਪ ਸਿੰਘ ਸਿੱਧੂ, ਦਿਨੇਸ਼ ਕੁਮਾਰ ਬਾਵਾ, ਨੰਬਰਦਾਰ ਗੁਰਨਾਮ ਸਿੰਘ, ਮਾਸਟਰ ਸਤਨਾਮ ਸਿੰਘ, ਰਘਬੀਰ ਸਿੰਘ ਢੀਂਡਸਾ ਅਤੇ ਪਿੰਡ ਦੇ ਕਿਸਾਨ ਆਦਿ ਹਾਜ਼ਰ ਸਨ। 

 

Story You May Like