ਐਮਪੀ ਸੰਜੀਵ ਅਰੋੜਾ ਨੇ ਸਰਕਾਰ ਨੂੰ ਸਾਈਕਲ ਉਦਯੋਗ ਦੀ ਸੁਧਾਰਾਂ ਨਾਲ ਮਦਦ ਕਰਨ ਦੀ ਕੀਤੀ ਅਪੀਲ
ਵਿਧਾਇਕ ਸ਼ੈਰੀ ਕਲਸੀ ਨਾਲ ਆਲ੍ਹਾ ਅਧਿਕਾਰੀਆਂ ਵਲੋਂ ਪਸ਼ੂ ਮੰਡੀ ਬਟਾਲਾ ਦੀ ਕੀਤੀ ਗਈ ਵਿਜ਼ਿਟ
ਬਟਾਲਾ, 16 ਸਤੰਬਰ: ਨਵੇਂ ਬੱਸ ਅੱਡੇ ਦੀ ਉਸਾਰੀ ਨੂੰ ਲੈ ਕੇ ਅੱਜ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਆਲ੍ਹਾ ਅਧਿਕਾਰੀਆਂ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਅਤੇ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ ਵਲੋਂ ਪਸ਼ੂ ਮੰਡੀ, ਬਟਾਲਾ-ਗੁਰਦਾਸਪੁਰ ਰੋਡ ਦੀ ਵਿਜ਼ਿਟ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਤੇ ਪੰਚਾਇਤ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੁਰਾਣਾ ਬੱਸ ਅੱਡਾ ਜੋ ਸ਼ਹਿਰ ਦੇ ਐਨ ਵਿਚਕਾਰ ਹੈ ਅਤੇ ਬੱਸਾਂ ਦੀ ਆਵਾਜਾਈ ਕਾਰਨ ਸ਼ਹਿਰ ਵਿੱਚ ਟਰੈਫਿਕ ਪ੍ਰਭਾਵਿਤ ਹੁੰਦੀ ਹੈ। ਜਿਸ ਨਾਲ ਸ਼ਹਿਰ ਵਾਸੀਆਂ ਤੇ ਬਟਾਲਾ ਤੋਂ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨਾਂ ਦੱਸਿਆ ਕਿ ਲੋਕਾਂ ਦੀ ਸਹਲੂਤ ਲਈ ਪਹਿਲਾਂ ਹੀ ਬਟਾਲਾ-ਗੁਰਦਾਸਪੁਰ ਰੋਡ, ਜੁਡੀਸ਼ੀਅਲ ਕੈਪਲੈਕਸ ਨੇੜੇ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਕਚਹਿਰੀ ਅਤੇ ਤਹਿਸੀਲ ਕੰਪਲੈਕਸ ਦੇ ਨੇੜੇ ਹੀ ਮਾਲ ਮੰਡੀ ਵਿਖੇ ਨਵੇਂ ਬੱਸ ਅੱਡੇ ਦੀ ਉਸਾਰੀ ਹੋਣ ਨਾਲ ਬਟਾਲਾ ਅਤੇ ਨੇੜਲੇ ਸੈਂਕੜੇ ਪਿੰਡਾਂ ਨੂੰ ਆਪ ਕੰਮਕਾਰ ਕਰਵਾਉਣ ਲਈ ਵੱਡੀ ਸਹੂਲਤ ਮਿਲੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਮੁੱਖ ਰੱਖਦਿਆਂ ਪਹਿਲਾਂ ਹੀ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਤੇਜ਼ਗਤੀ ਨਾਲ ਚੱਲ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੁਣ ਨਵੇਂ ਬੱਸ ਅੱਡੇ ਦੀ ਉਸਾਰੀ ਲਈ ਵੀ ਅਧਿਕਾਰੀਆਂ ਨੂੰ ਮਿਲ ਕੇ ਪ੍ਰਪੋਜ਼ਲ ਤਿਆਰ ਕਰਵਾਈ ਜਾਵੇਗੀ ਤਾਂ ਜੋ ਬਟਾਲਾ ਵਾਸੀਆਂ ਤੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਵਲੋਂ ਐਸ.ਡੀ.ਐਮ ਬਟਾਲਾ, ਪੰਚਾਇਤੀ ਤੇ ਮਾਲ ਵਿਭਾਗ ਨਾਲ ਵਿਸਥਾਰ ਵਿੱਚ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ ਗਈ ਅਤੇ ਕਿਹਾ ਕਿ ਇਸ ਸਬੰਧੀ ਪ੍ਰੋਪੇਜਲ ਤਿਆਰ ਕੀਤੀ ਜਾਵੇਗੀ।