The Summer News
×
Friday, 17 May 2024

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

ਲੁਧਿਆਣਾ :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੁ ਵੱਲੋਂ ਵਾਰਡ ਨੰਬਰ 45 ਅਧੀਨ ਗੁਰੂ ਗਿਆਨ ਵਿਹਾਰ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ‘ਤੇ ਕਰੀਬ 78 ਲੱਖ 73 ਹਜ਼ਾਰ ਰੁਪਏ ਦੀ ਲਾਗਤ ਆਵੇਗੀ।


ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਦਾ ਕੰਮ ਤੈਅ ਸਮਾਂ ਸੀਮਾਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਇਸ ਪ੍ਰੋਜੈਕਟ ਤਹਿਤ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਵਿਧਾਇਕ ਸ. ਕੁਲਵੰਤ ਸਿੰਘ ਸਿੱਧੁ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।


Story You May Like