The Summer News
×
Monday, 20 May 2024

ਮੂਸੇਵਾਲਾ ਕਤਲ ਕਾਂਡ, ਪੰਜਾਬੀ ਇੰਡਸਟਰੀ ਨਾਲ ਜੁੜੇ 2 ਵਿਅਕਤੀ ਨਾਮਜ਼ਦ, ਪੁਲਿਸ ਕਾਰਵਾਈ ਕਰਨ ਦੀ ਤਿਆਰੀ 'ਚ, ਪਿਤਾ ਨੇ ਦਿੱਤੀ ਸ਼ਿਕਾਇਤ

ਚੰਡੀਗੜ੍ਹ: ਜਿੱਥੇ ਇੱਕ ਪਾਸੇ ਸਿੱਧੂ ਮੂਸੇਵਾਲਾ ਦੀ ਮੌਤ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਮਾਪਿਆਂ ਵੱਲੋਂ ਵੀ ਕਈ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਇਸ ਮਾਮਲੇ 'ਚ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਦਰਅਸਲ, ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਨੂੰ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਦੋ ਲੋਕਾਂ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਹ ਲੋਕ ਮੂਸੇਵਾਲਾ ਨੂੰ ਧਮਕੀਆਂ ਦੇ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਇਨ੍ਹਾਂ ਮਸ਼ਹੂਰ ਲੋਕਾਂ ਦੇ ਨਾਂ ਸਾਹਮਣੇ ਆਏ ਹਨ।


ਪੰਜਾਬੀ ਇੰਡਸਟਰੀ ਵਿੱਚ ਬਹੁਤ ਮਸ਼ਹੂਰ ਨੇ ਇਹ ਬੰਦੇ 


ਦੱਸ ਦਈਏ ਕਿ ਮੂਸੇਵਾਲਾ ਮਾਮਲੇ 'ਚ ਜਲਦ ਹੀ ਅਦਾਲਤ 'ਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਵਿੱਚ ਪੁਲਿਸ ਨੇ ਮਿਊਜ਼ਿਕ ਇੰਡਸਟਰੀ ਦੇ ਦੋ ਵੱਡੇ ਨਾਵਾਂ ਨੂੰ ਨਾਮਜ਼ਦ ਕੀਤਾ ਹੈ। ਦੂਜੇ ਪਾਸੇ, ਜਿਨ੍ਹਾਂ ਗਾਇਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬਹੁਤ ਮਸ਼ਹੂਰ ਹਨ ਅਤੇ ਉਨ੍ਹਾਂ ਕੋਲ ਸਿੱਧੂ ਮੂਸੇਵਾਲਾ ਦੇ 50 ਤੋਂ ਵੱਧ ਗੀਤ ਹਨ। ਹਾਲਾਂਕਿ ਹੁਣ ਨਾਮਜ਼ਦਗੀ ਤੋਂ ਬਾਅਦ ਪੁਲਿਸ ਉਨ੍ਹਾਂ 'ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।


ਇਨਸਾਫ਼ ਲਈ ਕੈਂਡਲ ਮਾਰਚ ਕੱਢਿਆ ਗਿਆ


ਜਿਕਰਯੋਗ ਹੈ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਚਹੇਤਿਆਂ ਅਤੇ ਪਰਿਵਾਰ ਵੱਲੋਂ ਇਨ੍ਹੀਂ ਦਿਨੀਂ ਥਾਂ-ਥਾਂ ਮੋਮਬੱਤੀ ਮਾਰਚ ਕੱਢੇ ਜਾ ਰਹੇ ਹਨ। ਪ੍ਰਸ਼ੰਸਕ ਲਗਾਤਾਰ ਗਾਇਕ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਉਦੋਂ ਤੋਂ ਐਸਐਸਪੀ ਮਾਨਸਾ ਦੇ ਨਾਲ-ਨਾਲ ਸੀਨੀਅਰ ਅਧਿਕਾਰੀ ਵੀ ਸਿੱਧੂ ਦੇ ਪਿਤਾ ਦੇ ਸੰਪਰਕ ਵਿੱਚ ਹਨ।

ਜਿੱਥੇ ਇੱਕ ਪਾਸੇ ਸਿੱਧੂ ਮੂਸੇਵਾਲਾ ਦੀ ਮੌਤ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਮਾਪਿਆਂ ਵੱਲੋਂ ਵੀ ਕਈ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਇਸ ਮਾਮਲੇ 'ਚ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਦਰਅਸਲ, ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਨੂੰ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਦੋ ਲੋਕਾਂ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਹ ਲੋਕ ਮੂਸੇਵਾਲਾ ਨੂੰ ਧਮਕੀਆਂ ਦੇ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਇਨ੍ਹਾਂ ਮਸ਼ਹੂਰ ਲੋਕਾਂ ਦੇ ਨਾਂ ਸਾਹਮਣੇ ਆਏ ਹਨ।

Story You May Like