The Summer News
×
Tuesday, 21 May 2024

ਰੋਜ਼ਾਨਾ 45 ਹਜ਼ਾਰ ਮੀਟਰਿਕ ਟਨ ਤੋਂ ਜ਼ਿਆਦਾ ਕੀਤੀ ਜਾ ਰਹੀ ਹੈ ਮੰਡੀਆਂ 'ਚੋ ਲਿਫ਼ਟਿੰਗ : ਡਿਪਟੀ ਕਮਿਸ਼ਨਰ

ਪਟਿਆਲਾ, 23 ਅਕਤੂਬਰ: ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਪਟਿਆਲਾ ਮੌਜੂਦਾ ਖਰੀਦ ਸੀਜ਼ਨ ਦੌਰਾਨ ਲਿਫ਼ਟਿੰਗ ਵਿਚ ਸੂਬੇ ਭਰ ਵਿੱਚੋਂ ਮੋਹਰੀ ਚਲਿਆ ਆ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੁਆਰਾ ਸਮੁੱਚੀਆਂ 109 ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਚੱਲ ਰਹੀ ਹੈ।


ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀ ਲਿਫ਼ਟਿੰਗ ਰੋਜ਼ਾਨਾ 45 ਹਜ਼ਾਰ ਮੀਟਰਿਕ ਟਨ ਤੋਂ ਜ਼ਿਆਦਾ ਹੋਣ ਸਦਕਾ ਹੈ ਇਹ ਸੂਬੇ ਵਿੱਚ ਸਭ ਤੋਂ ਵਧੇਰੇ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖਰੀਦ ਦੇ ਹਰ ਪੜਾਅ ਵਿੱਚ ਕਿਸਾਨਾਂ ਦੀ ਮਦਦ ਕਰਨ ਤੋਂ ਇਲਾਵਾ ਨਿਰਧਾਰਤ ਸਮੇਂ ਵਿੱਚ ਫਸਲਾਂ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।


ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦ ਏਜੰਸੀਆਂ ਵੱਲੋਂ 200677 ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 93607 ਮੀਟਰਿਕ ਟਨ, ਮਾਰਕਫੈਡ ਵੱਲੋਂ 41114 ਮੀਟਰਿਕ ਟਨ, ਪਨਸਪ ਵੱਲੋਂ 43633 ਮੀਟਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 22323 ਮੀਟਰਿਕ ਟਨ ਲਿਫ਼ਟਿੰਗ ਕਰਵਾਈ ਗਈ ਹੈ।


ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਇਸ ਰੈਂਕਿੰਗ ਨੂੰ ਬਰਕਰਾਰ ਰੱਖਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਜ਼ਿਲ੍ਹੇ ਵਿੱਚ ਰੋਜ਼ਾਨਾ ਖ਼ਰੀਦ ਪ੍ਰਕਿਰਿਆ ਦੀ ਸਮੀਖਿਆ ਕਰਨ ਤੋਂ ਇਲਾਵਾ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ।

Story You May Like