The Summer News
×
Monday, 20 May 2024

ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਬਹੁਤੀਆਂ ਦਾ ਮੌਕੇ ਤੇ ਕੀਤਾ ਨਿਪਟਾਰਾ :ਡਾ.ਬਲਜੀਤ ਕੌਰ

ਮਲੋਟ, ਸ੍ਰੀ ਮੁਕਤਸਰ ਸਾਹਿਬ, 7 ਜੂਨ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ "ਸਰਕਾਰ ਤੁਹਾਡੇ ਦੁਆਰ" ਪ੍ਰੋਗਰਾਮ`ਤਹਿਤ ਮਲੋਟ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜਾ ਲਿਆ। ਇਸ ਮੌਕੇ ਮਲੋਟ ਦੇ ਵਸਨੀਕਾਂ ਨੇ ਅਪਣੀਆਂ ਵੱਖ ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰ ਦਿੱਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦੀ ਕਾਰਵਾਈ ਕਰਨ ਲਈ ਕਿਹਾ।

ਉਹਨਾਂ ਕਿਹਾ ਕਿ ਮਲੋਟ ਸ਼ਹਿਰ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਸਿਸਟਮ ਅਤੇ ਸਾਫ-ਸੁਥਰੇ ਵਾਤਾਵਰਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਲੋਟ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਨਾਲ ਬਰਸਾਤ ਦੇ ਮੌਸਮ ਵਿਚ ਲੋਕਾਂ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ।


ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਸਹਿਰ ਦੇ ਵਾਰਡ ਨੰ. 2 `ਚ ਪਾਣੀ ਅਤੇ ਸੀਵਰੇਜ਼ ਦੀ ਬਹੁਤ ਵੱਡੀ ਮੁਸ਼ਕਿਲ ਹੈ ਜੋ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ਉਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।

Story You May Like