The Summer News
×
Tuesday, 29 April 2025

ਅਧਿਕਾਰੀਆਂ/ਕਰਮਚਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ

ਮੋਗਾ, 24 ਮਾਰਚ: ਡਿਪਟੀ ਕਮਿਸ਼ਨਰ  ਸਾਗਰ ਸੇਤੀਆ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਜਗਵਿੰਦਰਜੀਤ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਜ਼ਿਲ੍ਹਾ ਮੋਗਾ ਦੇ ਪਿੰਡਾਂ ਵਿੱਚ ਕੱਚੇ ਮਕਾਨ ਤੋਂ ਪੱਕੇ ਮਕਾਨ ਬਣਾਉਣ ਦੇ ਸਰਵੇਖਣ ਕਰਨ ਦੇ ਕੰਮ ਦਾ 100 ਪ੍ਰਤੀਸ਼ਤ ਟੀਚਾ ਮਿੱਥੇ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚੋਂ ਸਭ ਤੋਂ ਅੱਗੇ ਹੋ ਕੇ ਬਾਜੀ ਮਾਰੀ ਹੈ।


ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋੜਵੰਦ ਲਾਭਪਾਤਰੀਆਂ ਦਾ ਸਰਵੇਖਣ 2024-25 ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਇਹ ਸਰਵੇਖਣ ਮਿੱਥੇ ਸਮੇਂ ਤੋਂ ਪਹਿਲਾਂ ਕਰਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ।


ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਸੂਬੇ ਵਿੱਚ ਮੁੜ ਸੁਨਹਿਰੀ ਦੌਰ ਲਿਆਉਣ ਲਈ ਪਿੰਡਾਂ ਦਾ ਚਹੁੰਮੁਖੀ ਵਿਕਾਸ ਕਰਨ ਲਈ ਸਾਰੇ ਅਧਿਕਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜਿੰਨੇ ਵੀ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਸਮਾਂਬੱਧ ਪੂਰਾ ਕੀਤਾ ਜਾਵੇ। ਉਹ ਸਾਰੀਆਂ ਸਰਕਾਰੀ ਸਕੀਮਾਂ ਤੇ ਯੋਜਵਾਨਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਤਾਂ ਜੋ ਪਿੰਡ ਵਾਸੀ ਆਪਣੇ ਇਲਾਕਿਆਂ ਦਾ ਵੱਧ ਤੋਂ ਵੱਧ ਵਿਕਾਸ ਤੇ ਉੱਨਤੀ ਕਰਵਾ ਸਕਣ।

Story You May Like