The Summer News
×
Tuesday, 02 July 2024

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਹੋਇਆ ਪਰਦਾਫਾਸ਼, 4 ਆਏ ਪੁਲਿਸ ਦੇ ਅੜਿੱਕੇ

ਫਾਜ਼ਿਲਕਾ, 30 ਜੂਨ: ਫਾਜ਼ਿਲਕਾ ਸਿਟੀ ਪੁਲਿਸ ਨੇ ਫਾਜ਼ਿਲਕਾ ਸ਼ਹਿਰ 'ਚ ਲਗਾਤਾਰ ਬਾਈਕ ਚੋਰੀ ਦੀਆਂ ਸ਼ਿਕਾਇਤਾਂ ਮਿਲਣ 'ਤੇ ਪੁਲਿਸ ਨੇ ਸਖਤ ਕਾਰਵਾਈ ਕਰਦੇ ਹੋਏ ਇਕ ਹਫਤੇ 'ਚ 30 ਚੋਰੀ ਦੇ ਬਾਈਕ ਬਰਾਮਦ ਕਰ ਕੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਹੁਣ 19 ਬਾਈਕ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ, ਵਿਜੇ ਕੁਮਾਰ, ਗੁਰਮੇਲ ਸਿੰਘ ਅਤੇ ਜਗਸੀਰ ਸਿੰਘ ਵਜੋਂ ਹੋਈ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਦੂਜੇ ਪਾਸੇ ਮੁਲਜ਼ਮ ਦਾ ਕਹਿਣਾ ਹੈ ਕਿ ਉਸ ਵੱਲੋਂ ਨਸ਼ੇ ਦੀ ਪੂਰਤੀ ਲਈ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ, ਜਿਸ ਕਾਰਨ ਉਸ ਨੇ ਚੋਰੀ ਦਾ ਰਾਹ ਅਪਣਾਇਆ ਅਤੇ ਕੀਮਤੀ ਮੋਟਰਸਾਈਕਲ ਚੋਰੀ ਕਰ ਲਿਆ। ਇਸ ਨੂੰ ਵੇਚ ਕੇ ਹਜ਼ਾਰਾਂ ਰੁਪਏ ਦਾ ਮੁਨਾਫਾ ਕਮਾਇਆ

Story You May Like