The Summer News
×
Monday, 29 April 2024

ਮੁਕਤਸਰ ਸਾਹਿਬ ਪੁਲਿਸ ਨੇ ਫੜੇ ਚੂਰਾਪੋਸਤ ਦੇ ਦੋ ਟਰੱਕ

ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਦੋ ਟਰੱਕ ਚੂਰਾ ਪੋਸਤ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਡਾ ਸਚਿਨ ਗੁਪਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਦੋ ਟਰੱਕ ਚੂਰਾ ਪੋਸਤ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ । ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਵਿਅਕਤੀ ਮੱਧ ਪ੍ਰਦੇਸ਼, ਰਾਜਸਥਾਨ ਤੋਂ ਲਿਆ ਕੇ ਚੂਰਾ ਪੋਸਤ ਵੇਚਣ ਦੇ ਆਦੀ ਸਨ। ਜਿਨ੍ਹਾਂ ਨੂੰ ਮੁਖਬਰ ਖਾਸ ਦੀ ਇਤਲਾਹ ਤੇ ਜਦ ਇਨ੍ਹਾਂ ਦੇ ਟਰੱਕਾਂ ਦੀ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ਦੋਹਾਂ ਟਰੱਕਾਂ ਦੇ ਵਿੱਚੋਂ 300 ਕਿਲੋ 250 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਇਨ੍ਹਾਂ ਵਿਅਕਤੀਆਂ ਦੀ ਪਹਿਚਾਣ ਪਰਗਟ ਸਿੰਘ ਵਾਸੀ ਪਿੰਡ ਕਬਰਵਾਲਾ, ਦਲਜੀਤ ਸਿੰਘ ਵਾਸੀ ਪਿੰਡ ਤਾਮਕੋਟ, ਜਗਸੀਰ ਸਿੰਘ ਵਾਸੀ ਬਾਗੀ ਵਾਲੀ ਬਸਤੀ, ਗੁਰਰਾਜਵਿੰਦਰ ਸਿੰਘ ਪਿੰਡ ਪਾਕਾਂ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ।


ਇਹ ਵਿਅਕਤੀ ਕਿੱਥੋਂ ਚੂਰਾਪੋਸਤ ਲਿਆਉਂਦੇ ਸਨ ਤੇ ਅੱਗੇ ਇਨ੍ਹਾਂ ਨੇ ਕਿੱਥੇ ਇਹ ਵੇਚਣਾ ਸੀ ਇਸ ਸਬੰਧੀ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਅਜੇ ਮੁੱਢਲੀ ਪੁੱਛਗਿੱਛ ਚੱਲ ਰਹੀ ਹੈ ਅਤੇ ਇਸ ਦਾ ਖੁਲਾਸਾ ਵੀ ਜਲਦੀ ਕੀਤਾ ਜਾਵੇਗਾ। ਦੱਸ ਦਈਏ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲੀਸ ਨੂੰ ਇਹ ਵੱਡੀ ਕਾਮਯਾਬੀ ਮਿਲੀ ਹੈ। ਜਿਸ ਚ ਉਸਨੇ ਦੋ ਟਰੱਕਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਇਨ੍ਹਾਂ ਦੋ ਟਰੱਕਾਂ ਚੋਂ ਤਿੱਨ ਸੌ ਕਿਲੋ ਢਾਈ ਸੌ ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ ਹੈ।


Story You May Like