The Summer News
×
Tuesday, 21 May 2024

ਮੂਸੇਵਾਲਾ ਦੇ ਪਿਤਾ ਦੀ ਸਿਹਤ ਵਿਗੜੀ ਜ਼ਿਆਦਾ, ਲੋਕ ਕਰ ਰਹੇ ਅਰਦਾਸ

ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਮਹੀਨਿਆਂ ਬਾਅਦ ਵੀ ਉਨ੍ਹਾਂ ਦੇ ਪਿਤਾ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਜੰਗ ਜਾਰੀ ਰੱਖੀ ਹੋਈ ਹੈ। ਇਨਸਾਫ਼ ਦੀ ਇਸ ਲੜਾਈ ਲਈ ਆਪਣੀ ਆਵਾਜ਼ ਨੂੰ ਬੁਲੰਦ ਕਰਦਿਆਂ ਉਨ੍ਹਾਂ ਦੇ ਸਮਰਥਕਾਂ ਲਈ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ, ਬਲਕੌਰ ਸਿੰਘ ਨੂੰ ਵੀਰਵਾਰ ਰਾਤੀ ਸਿਹਤ ਵਿਗੜਨ ਕਾਰਨ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਉਣਾ ਪਿਆ ਹੈ।


ਮੌਜੂਦ ਡਾਕਟਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿੱਧੂ ਪਹਿਲਾਂ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਕੋਲ ਪਹੁੰਚੇ ਸਨ। ਡਾ. ਧਰਮਵੀਰ ਗਾਂਧੀ ਵੱਲੋਂ ਹੀ ਉਨ੍ਹਾਂ ਨੂੰ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਭੇਜ ਜ਼ੇਰੇ ਇਲਾਜ ਹੋਣ ਨੂੰ ਕਿਹਾ ਗਿਆ ਸੀ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਦਿਲ ਸਥਿਰ ਹੋਣ ਮਗਰੋਂ ਹੀ ਉਨ੍ਹਾਂ ਦਾ ਇਲਾਜ ਆਰੰਭਿਆ ਜਾਵੇਗਾ। ਉਹਨਾਂ ਦੀ ਸਿਹਤ ਜ਼ਿਆਦਾ ਵਿਗੜਣ ਕਾਰਨ ਉਹਨਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਦਾਖਲ ਕੀਤਾ ਗਿਆ ਹੈ। ਇਸ ਤਹਿਤ ਜਾਣਕਾਰੀ ਦੇ ਦਿੰਦੇ ਹਾਂ ਕਿ ਉਹਨਾਂ ਦੀ ਹਾਲਤ ਫਿਲਹਾਲ ਸਹੀ ਦੱਸੀ ਜਾ ਰਹੀ ਹੈ।

Story You May Like