The Summer News
×
Saturday, 27 April 2024

ਹੋਲੇ ਮਹੱਲੇ ਨੂੰ ਸਮਰਪਿਤ ਇਟਲੀ ਦੇ ਜਿਲਾ ਬਰੇਸ਼ੀਆਂ ਦੇ ਲੇਨੋ ਵਿਖੇ ਨਗਰ ਕੀਰਤਨ ਸਜਾਇਆ ਗਿਆ

 ਮਿਲਾਨ (ਦਲਜੀਤ ਮੱਕੜ) ਦੁਨੀਆਂ ਦੇ ਵੱਖ ਵੱਖ ਕੋਨਿਆ  ਵਿੱਚ ਜਾ  ਵੱਸੀ  ਸਿੱਖ ਸੰਗਤ ਮਹਾਨ ਸਿੱਖ ਧਰਮ ਨੂੰ ਸਮਰਪਿਤ ਅਜਿਹੇ ਸਮਾਗਮ ਕਰਵਾਉਂਦੀ ਹੋਈ ਸਿੱਖੀ ਦੇ ਬੂਟੇ ਨੂੰ ਪ੍ਰਫੁਲੱਤ ਕਰਨ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ।ਇਟਲੀ ਦੇ ਜਿਲਾ ਬਰੇਸ਼ੀਆ ਦੇ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਦੀ ਪ੍ਰਬੰਧਕ ਕਮੇਟੀ ਦੁਆਰਾ ਵੀ ਸਿੱਖ ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਵੱਖ ਵੱਖ ਉਪਰਾਲੇ ਕੀਤੇ ਜਾਂਦੇ ਹਨ।ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਵੱਲੋਂ ਹੋਲੇ-ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸਿੱਖ ਸੰਗਤਾਂ ਪੂਰੀ ਇਟਲੀ ਤੋਂ ਪੁੱਜੀਆ, ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ  ਦੁਪਿਹਰ 1 ਵਜੇ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਵਲੋਂ ਕੀਤੀ ਗਈ। ਰਾਸਤੇ ਵਿੱਚ ਜਗਾਂ ਜਗਾਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆਂ ਅਤੇ ਲੰਗਰ ਵਰਤਾਇਆ ਗਿਆ।ਨਗਰ ਕੀਰਤਨ ਦੌਰਾਨ ਵੱਖ ਵੱਖ ਰਾਗੀ ਢਾਡੀ, ਜਥਿਆਂ ਨੇ ਹੌਲੇ ਮਹੱਲੇ ਦੇ ਇਤਿਹਾਸ ਨੂੰ ਸੰਗਤ ਦੇ ਸਨਮੁੱਖ ਰੱਖਿਆ ਤੇ ਵੱਧ ਤੋਂ ਵੱਧ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਸਾਰਾ ਦਿਨ ਸੰਗਤਾਂ ਨੇ ਬੜੇ ਚਾਅ ਤੇ ਉਤਸ਼ਾਹ ਨਾਲ ਸੇਵਾ ਕੀਤੀ ਤੇ ਗੁਰਬਾਣੀ ਨੂੰ ਸੁਣਿਆਂ। ਨਿਹੰਗ ਸਿੰਘ ਫੋਜਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਨਾਲ ਇਟਾਲੀਅਨ ਲੋਕਾਂ ਦੇ ਮਨਾਂ ‘ਤੇ ਸਿੱਖਾਂ ਸਿਧਾਤਾਂ ਦਾ ਗਹਿਰਾ ਪ੍ਰਭਾਵ ਪਿਆ। ਨਗਰ ਕੀਰਤਨ ਵਿੱਚ ਇਟਾਲੀਅਨ ਪ੍ਰਸ਼ਾਸਨ ਦੇ ਮੁੱਖ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸ਼ਾਮ ਨੂੰ  ਨਗਰ ਕੀਰਤਨ ਲੇਨੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪੰਹੁਚਿਆ। ਇਸ ਮੌਕੇ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆ ਨੇ ਵੀ ਸ਼ਿਰਕਤ ਕੀਤੀ। ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਦੀ ਪ੍ਰਬੰਧਕ ਕਮੇਟੀ ਨੇ ਸਮੁੱਚੀਆਂ ਸਿੱਖ ਸੰਗਤਾਂ ਅਤੇ  ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸਮਾਜਿਕ ਜੱਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਵੱਖ ਵੱਖ ਸੇਵਾਵਾਂ ਕਰਨ ਵਾਲਿਆਂ ਦਾ ਸਿਰੋਪਾੳ ਨਾਲ ਸਨਮਾਨ ਕੀਤਾ। ਸੰਗਤਾਂ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਗਏ।

Story You May Like