The Summer News
×
Monday, 20 May 2024

ਨਰਮਦਾ ਬੱਸ ਹਾਦਸਾ: PM ਮੋਦੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜਾ ਦੇਣ ਦਾ ਕੀਤਾ ਐਲਾਨ

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਧਾਰ ਜ਼ਿਲੇ ‘ਚ ਇਕ ਯਾਤਰੀ ਬੱਸ ਦੇ ਨਰਮਦਾ ਨਦੀ ‘ਚ ਡਿੱਗਣ ਨਾਲ ਹੋਈਆਂ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਹੀ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਸਹਾਇਤਾ ਦਿੱਤੀ। ਇਸ ਬੱਸ ਹਾਦਸੇ ਵਿੱਚ ਮਰਨ ਵਾਲਿਆਂ ਨੂੰ 10000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਹ ਜਾਣਕਾਰੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਨੇ ਦਿੱਤੀ ਹੈ।


ਪੀਐਮ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਮੁਆਵਜ਼ੇ ਦਾ ਐਲਾਨ ਵੀ ਕੀਤਾ। ਦੱਸਣਯੋਗ ਹੈ ਕਿ ਸੋਮਵਾਰ ਨੂੰ ਧਾਰ ਜ਼ਿਲੇ ਦੇ ਖਲਘਾਟ ‘ਤੇ ਮਹਾਰਾਸ਼ਟਰ ਤੋਂ ਇਕ ਯਾਤਰੀ ਬੱਸ ਪੁਲ ਦੀ ਰੇਲਿੰਗ ਤੋੜ ਕੇ ਨਰਮਦਾ ਨਦੀ ‘ਚ ਡਿੱਗ ਗਈ ਸੀ, ਜਿਸ ‘ਚ ਸਵਾਰ 13 ਲੋਕਾਂ ਦੀ ਮੌਤ ਹੋ ਗਈ ਸੀ।


ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਵੱਲੋਂ ਜਾਰੀ ਕੀਤੇ ਗਏ ਟਵੀਟ ਮੁਤਾਬਕ ਮੋਦੀ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਧਾਰ ‘ਚ ਬੱਸ ਹਾਦਸਾ ਦੁਖਦ ਹੈ। ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ‘ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।


ਇੱਕ ਹੋਰ ਟਵੀਟ ਵਿੱਚ, ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐਮਐਨਆਰਐਫ) ਵਿੱਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ ਹਾਦਸੇ ਵਿੱਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।ਮੱਧ ਪ੍ਰਦੇਸ਼ ਸਰਕਾਰ ਮੁਤਾਬਕ ਇਹ ਬੱਸ ਇੰਦੌਰ ਤੋਂ ਪੁਣੇ ਜਾ ਰਹੀ ਸੀ ਅਤੇ ਇਸ ਵਿੱਚ 50 ਤੋਂ 55 ਯਾਤਰੀ ਸਵਾਰ ਸਨ।


Story You May Like