The Summer News
×
Sunday, 15 December 2024

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ - ਜ਼ਿਲ੍ਹਾ ਅਤੇ ਸੈਸ਼ਨਜ ਜੱਜ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ : ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।


ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜੇਕਰ ਕਿਸੇ ਦਾ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਂਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਈਆ ਜਾ ਸਕਦਾ ਹੈ।


ਉਨ੍ਹਾਂ ਕਿਹਾ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633, 261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Story You May Like