ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ 'ਤੇ ਉਠਾਏ ਸਵਾਲ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲੀ ਅਬਲੂ ਵਿਖੇ ਕੀਤਾ ਗਿਆ ਨਵੇਂ ਆਰ.ਓ. ਪਲਾਂਟ ਦਾ ਉਦਘਾਟਨ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲੀ ਅਬਲੂ ਵਿਖੇ ਕੀਤਾ ਗਿਆ ਨਵੇਂ ਆਰ.ਓ. ਪਲਾਂਟ ਦਾ ਉਦਘਾਟਨ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 07 ਅਗਸਤ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲੀ ਅਬਲੂ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਨਵੇਂ ਆਰ.ਓ. ਪਲਾਂਟ ਅਤੇ ਚਿਲਰ ਦਾ ਉਦਘਾਟਨ ਕੀਤਾ ਗਿਆ। ਇਸ ਲਈ ਚੇਅਰਮੈਨ ਵੱਲੋਂ ਆਪਣੇ ਅਖਿਤਆਰੀ ਕੋਟੇ ਵਿੱਚੋਂ 2.33 ਲੱਖ ਦੀ ਗ੍ਰਾਟ ਜਾਰੀ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਸਕੂਲ ਮੁਖੀ ਨਵਤੇਜ ਸਿੰਘ, ਮਾਸਟਰ ਮਨਦੀਪ ਸਿੰਘ, ਭਰਭੂਰ ਸਿੰਘ, ਯਾਦਵਿੰਦਰ ਸਿੰਘ, ਬਲਤੇਜ ਸਿੰਘ, ਜੱਗਾ ਢਿੱਲੋਂ, ਗੁਰਮੀਤ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ, ਗੁਰਤੇਜ ਸਿੰਘ, ਸਕੂਲ ਸਟਾਫ਼, ਸਕੂਲ ਦੇ ਬੱਚੇ ਅਤੇ ਬੱਚਿਆਂ ਦੇ ਮਾਪੇ ਆਦਿ ਹਾਜ਼ਰ ਸਨ ।















