ਐਮਪੀ ਸੰਜੀਵ ਅਰੋੜਾ ਨੇ ਸਰਕਾਰ ਨੂੰ ਸਾਈਕਲ ਉਦਯੋਗ ਦੀ ਸੁਧਾਰਾਂ ਨਾਲ ਮਦਦ ਕਰਨ ਦੀ ਕੀਤੀ ਅਪੀਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਗ੍ਰੰਥੀਆਂ ਦੀ ਕੀਤੀ ਗਈ ਨਿਯੁਕਤੀ
ਪਿਛਲੇ ਦਿਨਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਵਿਧੀ ਅਨੁਸਾਰ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਭਾਈ ਪਰਮਿੰਦਰ ਸਿੰਘ ਅਤੇ ਭਾਈ ਕੇਵਲ ਸਿੰਘ ਦਾ ਨਵੇਂ ਗ੍ਰੰਥੀ ਵਜੋਂ ਨਾਮ ਐਲਾਨ ਕੀਤਾ ਗਿਆ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਵੱਲੋਂ ਦਸਤਾਰਾਂ ਭੇਟ ਕਰਕੇ ਨਵੇਂ ਗ੍ਰੰਥੀ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ ਉਸ ਤੋਂ ਉਪਰੰਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੁਕਮਨਾਮਾ ਲੈ ਕੇ ਨਵੇਂ ਗ੍ਰੰਥੀ ਸਿੰਘਾਂ ਨੇ ਸੇਵਾ ਸੰਭਾਲੀ