The Summer News
×
Tuesday, 21 May 2024

ਜ਼ਿਲ੍ਹੇ 'ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵਲੋਂ ਨਵੇਂ ਖੇਡ ਗਰਾਊਂਡ ਬਣਾਏ ਜਾ ਰਹੇ ਹਨ : ਚੇਅਰਮੈਨ ਜੱਸੀ ਸੋਹੀਆਂ ਵਾਲਾ

ਪਟਿਆਲਾ, 30 ਮਈ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਵੇਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀਆਂ ਹਰ ਹਲਕੇ ਤੋਂ ਤਜਵੀਜ਼ਾਂ ਮੰਗੀਆਂ ਗਈਆਂ ਹਨ ਅਤੇ ਨੌਜਵਾਨਾਂ ਦੇ ਖੇਡਣ ਲਈ ਖੇਡ ਗਰਾਊਂਡ ਬਣਾਉਣ ਲਈ ਵੀ ਪਹਿਲਕਦਮੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਜਲਦ ਹੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆ ਜਾਣਗੀਆਂ ਅਤੇ ਅਧੂਰੇ ਪਏ ਵਿਕਾਸ ਕਾਰਜ ਪੂਰੇ ਕਰਵਾਏ ਜਾਣਗੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

ਜਿਕਰਯੋਗ ਹੈ ਕਿ ਜੱਸੀ ਸੋਹੀਆਂ ਵਾਲਾ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਵਿਖੇ ਰੋਜ਼ਾਨਾ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆ ਜਾਂਦੀਆ ਹਨ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਗਰ ਜ਼ਿਲ੍ਹੇ ਵਿੱਚ ਕਿਸੇ ਵਿਆਕਤੀ ਨੂੰ ਕੰਮਕਾਰ ਕਰਵਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿੱਚ ਆ ਕੇ ਮਿਲ ਸਕਦਾ ਹੈ।

Story You May Like