The Summer News
×
Monday, 20 May 2024

ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਅਗਲੇ 72 ਘੰਟਿਆਂ ਲਈ ਜਾਰੀ ਹੋਇਆ ਅਲਰਟ

ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲਿਆਂ ਵਿਚ ਭਾਰੀ ਮੀਂਹ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਤਾਂ ਜ਼ਰੂਰ ਦਿਵਾਈ ਹੈ ਪਰ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧਣ ਦਾ ਖਤਰਾ ਬਣਿਆ ਹੋਇਆ ਹੈ। ਚੰਡੀਗੜ੍ਹ-ਅੰਬਾਲਾ ਵਿੱਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੀਂਹ ਅਤੇ ਹੜ੍ਹ ਦੀ ਸੰਭਾਵਨਾ ਨੂੰ ਲੈਕੇ ਅਗਲੇ 72 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਫ਼ਿਰੋਜ਼ਪੁਰ ਸਮੇਤ ਕਈ ਇਲਾਕੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ ਕਈ ਸਰਹੱਦੀ ਪਿੰਡਾਂ ਚ ਪਿਛਲੇ 2-3 ਦਿਨਾਂ ਤੋਂ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੈ। ਇਸ ਦੌਰਾਨ ਮੀਂਹ ਕਾਰਨ ਖ਼ਤਰਾ ਹੋਰ ਵਧਣ ਦਾ ਖ਼ਦਸ਼ਾ ਹੈ। ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਨੇੜਲੇ ਜ਼ਿਲ੍ਹਿਆਂ ਪਠਾਨਕੋਟ, ਰੋਪੜ, ਜਲੰਧਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਚੰਡੀਗੜ੍ਹ ਚ ਹੋਈ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿੱਤੀ।


ਮੌਸਮ ਕੇਂਦਰ ਚੰਡੀਗੜ੍ਹ ਨੇ 23 ਤੋਂ 25 ਅਗਸਤ ਤੱਕ ਪੰਜਾਬ ਦੇ 12-13 ਜ਼ਿਲ੍ਹਿਆਂ ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਸਤਲੁਜ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਵੱਧ ਗਿਆ ਹੈ। ਅਜਿਹੇ ਚ ਭਾਰੀ ਮੀਂਹ ਕਾਰਨ ਪਾਣੀ ਦਾ ਪੱਧਰ ਵਧਣ ਦਾ ਖਤਰਾ ਬਣਿਆ ਹੋਇਆ ਹੈ।ਇਸ ਦੇ ਨਾਲ ਹੀ ਨਗਰ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਦੀਆਂ 150 ਦੇ ਕਰੀਬ ਅਸੁਰੱਖਿਅਤ ਇਮਾਰਤਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।


 

Story You May Like