The Summer News
×
Saturday, 18 May 2024

ਅੰਮ੍ਰਿਤਸਰ ਦੇ ਨਵ-ਨਿਯੁਕਤ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਭਾਲਿਆ ਚਾਰਜ, ਪ੍ਰੈਸ ਕਾਨਫਰੰਸ 'ਚ ਕਹੀਆਂ ਅਹਿਮ ਗੱਲਾਂ

ਅੰਮ੍ਰਿਤਸਰ: ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਸਥਾਨਕ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਸਲਾਮੀ ਲੈਣ ਤੋਂ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ. ਪਹਿਲੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ, ਉਨ੍ਹਾਂ ਦਾ ਮੁੱਖ ਟੀਚਾ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਬਹਾਲੀ ਕਰਨਾ ਹੋਵੇਗਾ। ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


ਕਮਿਸ਼ਨਰੇਟ ਪੁਲਿਸ ਭੁੱਲਰ ਨੇ ਕਿਹਾ ਕਿ ਪੁਲਿਸ ਆਮ ਲੋਕਾਂ ਦੇ ਸਹਿਯੋਗ ਲਈ ਹਮੇਸ਼ਾ ਤਿਆਰ ਹੈ | ਇਸ ਲਈ ਲੋਕਾਂ ਨੂੰ ਵੀ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੁਲੀਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਸ਼ਹਿਰ 'ਚ ਤਾਇਨਾਤ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਲੋਕ ਸੁਰੱਖਿਅਤ ਮਹਿਸੂਸ ਕਰ ਸਕਣ। ਕਾਬਲੇਗੌਰ ਹੈ ਕਿ ਇਸ ਅਹੁਦੇ ਤੋਂ ਪਹਿਲਾਂ ਵੀ ਗੁਰਪ੍ਰੀਤ ਸਿੰਘ ਭੁੱਲਰ ਜੀ.ਪੀ. ਰੋਪੜ ਅਤੇ ਹੋਰ ਕਈ ਅਹਿਮ ਅਹੁਦਿਆਂ 'ਤੇ ਕੰਮ ਕੀਤਾ ਹੈ।

Story You May Like