The Summer News
×
Wednesday, 15 May 2024

ਹਲਕੇ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

 

ਬਟਾਲਾ, 30 ਮਈ :  ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਹਲਕੇ ਅੰਦਰ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕਾਰਜਾਂ ਤੇ  ਲੋਕ ਪੱਖੀ ਨੀਤੀਆਂ ਤੋਂ ਪ੍ਰਭਾ. ਵਿਤ ਹੋ ਕੇ ਪਿੰਡ ਗਾਲੋਵਾਲ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈ। ਗੱਲਬਾਤ ਦੌਰਾਨ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ।

 

ਉਨਾਂ ਪੰਜਾਬ ਸਰਕਾਰ ਵਲੋਂ ਮਹਿਜ14 ਮਹੀਨਿਆਂ  ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਸਿੰਘਾਪੁਰ ਵਿਖੇ ਭੇਜਿਆ, ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਕੇ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਦੇ ਹਿੱਤ ਲਈ ਵੱਡੇ ਫੈਸਲੇ, ਕਿਸਾਨਾਂ ਨੂੰ ਬੋਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦਾ ਖਰਾਬਾ ਦੇਣ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ, ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ। ਇਤਿਹਾਸਕ ਤੇ ਧਾਰਮਿਕ ਕਸਬਾ  ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਹਲਕੇ ਅੰਦਰ ਵੱਖ ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

Story You May Like