The Summer News
×
Monday, 13 May 2024

ਹਲਕੇ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 15 ਮਾਰਚ- ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਸੇਖਵਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ।


ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਸੁੰਦਰ ਪਾਰਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਪਿੰਡਾਂ ਦੀ ਸੜਕਾਂ ਤੇ ਗਲੀਆਂ ਦੇ ਵਿਕਾਸ ਕੰਮ ਚੱਲ ਰਹੇ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।


ਬਟਾਲਾ ਹਲਕੇ ਦੇ ਚਹੁਪੱਖੀ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਮੈਂ ਤੁਹਡੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।

Story You May Like