The Summer News
×
Thursday, 16 January 2025

ਜਗੀਰ ਕੌਰ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਨੋਟਿਸ

ਚੰਡੀਗੜ੍ਹ, 14 ਦਸੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਤਿੰਨ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਕਰਨ ਦੇ ਦੋਸ਼ ਹੇਠ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇੱਕ ਆਡੀਓ ਰਿਕਾਰਡਿੰਗ ਦਾ ਖੁਦ ਨੋਟਿਸ ਲਿਆ ਹੈ, ਜਿਸ ਵਿੱਚ ਧਾਮੀ ਨੇ ਇੱਕ ਪੱਤਰਕਾਰ ਨਾਲ ਟੈਲੀਫੋਨ ’ਤੇ ਗੱਲਬਾਤ ਦੌਰਾਨ ਕਥਿਤ ਤੌਰ ’ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਉਨ੍ਹਾਂ ਇਸ ਮੁੱਦੇ ਦੀ ਗੰਭੀਰਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਟਿੱਪਣੀ ਨਾ ਸਿਰਫ਼ ਨਿੱਜੀ ਤੌਰ ’ਤੇ ਅਪਮਾਨਜਨਕ ਸੀ ਸਗੋਂ ਔਰਤਾਂ ਦਾ ਨਿਰਾਦਰ ਕਰਨ ਵਾਲੀ ਵੀ ਸੀ।

Story You May Like