The Summer News
×
Monday, 01 July 2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਛੱਤੇਆਣਾ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ, 28 ਜੂਨ : ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਗਿੱਦੜਬਾਹਾ ਸਬ ਡਵੀਜ਼ਨ ਦੇ ਪਿੰਡ ਛੱਤੇਆਣਾ ਵਿਖੇ ਡਾ.ਅਜੀਤਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਦੀ ਪ੍ਰਧਾਗੀ ਹੇਠ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ. ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੁਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਅਤੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਜਿ਼ਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।



ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1076 ਹੈਲਪਲਾਈਨ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਕਾਲ ਕਰਕੇ ਲੋਕ ਆਪਣੇ ਘਰ ਸਰਕਾਰੀ ਨੁੰਮਾਇੰਦਾ ਬੁਲਾ ਕੇ ਵੀ 43 ਪ੍ਰਕਾਰ ਦੀਆਂ ਸਵੇਵਾਂ ਲੈ ਸਕਦੇ ਹਨ। ਕੈਂਪ ਵਿੱਚ ਪਹੁੰਚੇ ਲੋੜਵੰਦ ਲਾਭਪਾਤਰੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ ਵੀ ਜਾਰੀ ਕੀਤੇ ਗਏ।
ਇਸ ਕੈਂਪ ਵਿੱਚ ਪਹੁੰਚ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸਾਨਦਾਰ ਸੇਵਾਵਾਂ ਦਿੱਤੀਆਂ ਗਈਆਂ।

Story You May Like