The Summer News
×
Thursday, 16 May 2024

ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਸ਼ਵ ਤੰਬਾ+ਕੂ ਰਹਿਤ ਦਿਵਸ ਦੇ ਸਬੰਧ ਵਿਚ ਕੀਤਾ ਗਿਆ ਜਿਲ਼੍ਹਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ 31 ਮਈ : ਸਿਹਤ ਵਿਭਾਗ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਤੰਬਾ+ਕੂ ਰਹਿਤ ਦਿਵਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ। ਜਿਸ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਸਮਾਗਮ ਵਿਚ ਹਰਪ੍ਰੀਤ ਕੌਰ ਸੀ.ਜੇ.ਐਮ. ਕਮ- ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ।ਇਸ ਸਮਾਗਮ ਵਿਚ ਗਗਨਦੀਪ ਸਿੰਘ ਐਕਸੀਅਨ ਪਬਲਿਕ ਹੈਲਥ, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਸਿੱਖਿਆ ਵਿਭਾਗ ਦੇ ਨੁਮਾਇੰਦੇ, ਜਲ ਸਪਲਾਈ ਵਿਭਾਗ ਦੇ ਨੁਮਾਇੰਦੇ, ਤੰਬਾ+ਕੂ ਵਿਕਰੇਤਾ ਐਸੋਸੀਏਸ਼ਨ ਅਤੇ ਸਿਹਤ ਵਿਭਾਗ ਦੇ ਸਟਾਫ ਨੇ ਭਾਗ ਲਿਆ।


ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਵਿਸ਼ਵ ਭਰ ਵਿਚ ਤੰਬਾ+ਕੂ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਜਿਸਦਾ ਥੀਮ “ਸਾਨੂੰ ਭੋਜਨ ਚਾਹੀਦਾ ਹੈ, ਤੰਬਾ+ਕੂ ਨਹੀ” ਹੈ। ਉਨ੍ਹਾ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਸਾਰੀਆਂ ਸਿਹਤ ਸੰਸਥਾਵਾਂ ਵਲੋਂ ਲੋਕਾਂ ਨੂੰ ਤੰਬਾ+ਕੂ ਦੇ ਬੁਰੇ ਪ੍ਰਭਾਵਾ ਬਾਰੇ ਜਾਗਰੁਕ ਕਰਨ ਲਈ ਸਮਾਗਮ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾ ਕਿਹਾ ਕਿ ਤੰਬਾ+ਕੂ ਅਤੇ ਤੰਬਾ+ਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਹਾਰਟ ਅ+ਟੈਕ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸ+ਰ, ਗਰਭ ਦੋਰਾਨ ਪਲ ਰਹੇ ਬੱਚੇ ਵਿਚ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗ ਸਕਦੀਆਂ ਹਨ ।ਇਸ ਤੋਂ ਇਲਾਵਾ ਸਿਗ+ਰਟ ਬੀ+ੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ ।ਇਸ ਲਈ ਤੰਬਾ+ਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਦਾ ਕਾਰਨ ਬਣਦਾ ਹੈ।


ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾ+ਕੂ ਦੀ ਭੈੜੀ ਅਲਾਮਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਕਮਰਾ ਨੰ. 24 ਵਿਚ ਬਣੇ ਤੰਬਾ+ਕੂ ਛੁਡਾਉ ਕੇਂਦਰ ਵਿਚ ਜਾ ਸੰਪਰਕ ਕਰ ਸਕਦਾ ਹੈ ਜਿੱਥੇ ਕਿ ਬਿਨਾ ਕਿਸੇ ਤਕਲੀਫ ਤੋਂ ਹਰ ਤਰ੍ਹਾਂ ਦਾ ਤੰਬਾ+ਕੂ ਮੁਫਤ ਛੁਡਾਇਆ ਜਾਂਦਾ ਹੈ।


ਇਸ ਸਮਾਗਮ ਨੂੰ ਸੁਬੋਧਨ ਕਰਦਿਆਂ ਸ਼੍ਰੀਮਤੀ ਹਰਪ੍ਰੀਤ ਕੌਰ ਸੀ.ਜੇ.ਐਮ. ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਨ+ਸ਼ਾ ਪੀੜਤ ਵਿਅਕਤੀਆਂ ਨੂੰ ਅਤੇ ਉਨ੍ਹਾ ਦੇ ਪਰਿਵਾਰਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ ਅਤੇ ਨ+ਸ਼ਾ ਛੁਡਵਾਉਣ ਲਈ ਮਦਦ ਕੀਤੀ ਜਾਂਦੀ ਹੈ।ਇਸ ਮੌਕੇ ਜਿਲ੍ਹਾ ਨੋਡਲ ਅਫਸਰ ਤੰਬਾ+ਕੂ ਕੰਟਰੋਲ ਡਾ. ਦੁਪਿੰਦਰ ਕੁਮਾਰ ਨੇ ਕਿਹਾ ਕਿ ਤੰਬਾ+ਕੁ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਕੋਟਪਾ ਐਕਟ 2003 ਲਾਗੂ ਕੀਤਾ ਗਿਆ ਹੈ ।ਜਿਸ ਦੀਆਂ ਵੱਖ ਵੱਖ ਧਾਰਵਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾ+ਕੂਨੋਸ਼ੀ ਕਰਨ ਤੇ ਸਖਤ ਮਨਾਹੀ ਹੈ , ਸੈਕਸ਼ਨ 6ਏ ਅਨੁਸਾਰ 18 ਸਾਲ ਦੇ ਘੱਟ ਤੋਂ ਵਿਅਤਕੀਆਂ ਦੁਆਰਾ ਤੰਬਾ+ਕੂ ਖਰੀਦੋ ਫਰੋਖਤ ਨਹੀ ਕੀਤੀ ਜਾ ਸਕਦੀ, ਸੈਕਸ਼ਨ 6ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾ+ਕੂ ਤੇ ਤੰਬਾ+ਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਤੇ ਸਖਤ ਮਨਾਹੀ ਹੈ , ਸੈਕਸ਼ਨ ਨੰ. 5 ਅਨੁਸਾਰ ਤੰਬਾ+ਕੂ ਪਦਾਰਥਾਂ ਦੀ ਸਿੱਧੇ  ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀ ਕੀਤੀ ਜਾ ਸਕਦੀ ਅਤੇ ਕਾਊਂਟਰ ਜਾਂ ਟੇਬਲ ਤੇ ਸਾਹਮਣੇ ਰੱਖ ਕੇ ਨਹੀ ਵੇਚੇ ਜਾ ਸਕਦੇ ਹਨ, ਸੇਕਸ਼ਨ ਨੰ. 7 ਅਧੀਨ ਬੀ+ੜੀ ਸਿਗ+ਰਟ, ਜਰਦਾ, ਜਰਦੇ ਦੀਆਂ ਪੁੜੀਆ ਅਤੇ ਹੋਰ ਤੰਬਾ+ਕੂ ਪਦਾਰਥਾਂ ਦੀ ਪੈਕਿੰਗ ਉਪਰ 85 ਪ੍ਰਤੀਸ਼ਤ ਜਗ੍ਹਾ ਉਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜਰੂਰੀ ਹੈ ਅਤੇ ਕੋਈ ਵੀ ਤੰਬਾ+ਕੁ ਪਦਾਰਥ ਖੁੱਲੇ ਰੂਪ ਵਿਚ ਨਹੀ ਵੇਚੇ ਜਾ ਸਕਦੇ।


ਉਨ੍ਹਾ ਕਿਹਾ ਕਿ ਸੈਕਸ਼ਨ 4,6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 200 ਰੁਪੈ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਸੇਕਸ਼ਨ ਨੰ. 5 ਅਤੇ 7 ਦੀ ਉਲੰਘਣਾਂ ਕਰਨ ਵਾਲੇ ਤੰਬਾ+ਕੂ ਵਿਕਰੇਤਾਵਾਂ ਨੂੰ ਜੁਰਮਾਨੇ ਦਾ ਨਾਲ ਕੋਰਟ ਕੇਸ ਤੇ ਸ+ਜ੍ਹਾ ਵੀ ਹੋ ਸਕਦੀ ਹੈ ।ਉਨ੍ਹਾ ਦੱਸਿਆ ਕਿ ਤੰਬਾ+ਕੂ ਛੱਡਣ ਲਈ ਹੈਲਫ ਲਾਇਨ ਨੰ. 104, 1800110456 ਤੇ ਸੰਪਰਕ ਕੀਤਾ ਜਾ ਸਕਦਾ ਹੈ । ਇਸ ਸਮੇਂ ਇਸ ਸਮੇਂ ਗੁਰਚਰਨ ਸਿੰਘ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਾਗਵਾਨ ਦਾਸ ਅਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਵੀ ਤੰਬਾ+ਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Story You May Like