The Summer News
×
Monday, 22 July 2024

14 ਅਗਸਤ ਨੂੰ ਮਾਸਟਰ ਤਾਰਾ ਸਿੰਘ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵੂਮੈਨ ਵਿਖੇ ਅਜ਼ਾਦੀ ਦਿਹਾਡ਼ੇ ਸਬੰਧੀ ਪ੍ਰੋਗਰਾਮ ਆਯੋਜਿਤ

ਲੁਧਿਆਣਾ – ਤਮੰਨਾ-  ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ,ਵਿਖੇ ‘ਸਾਡਾ ਰਾਸ਼ਟਰੀ ਝੰਡਾ- ਸਾਡੇ ਰਾਸ਼ਟਰ ਦੀ ਏਕਤਾ ਅਤੇ ਸ੍ਰੇਸ਼ਟਤਾ ਦਾ ਪ੍ਰਤੀਕ’ ਵਿਸ਼ੇ ’ਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਤਹਿਤ ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਦੀ ਏਕਤਾ ਅਤੇ ਆਖੰਡਤਾ ਦਾ ਪ੍ਰਤੀਕ ਰਾਸ਼ਟਰੀ ਝੰਡਾ ਸੰਬੰਧੀ ਆਪਣੇ ਬਹੁਮੁੱਲੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਾਲਜ ਦੇ ਐਨ.ਸੀ.ਸੀ.,ਐਨ.ਐਸ.ਐਸ ਅਤੇ ਵਿਭਿੰਨ ਸੁਸਾਇਟੀਆਂ ਦੀਆਂ ਵਿਦਿਆਰਥਣਾਂ ਵੱਲੋਂ ਆਯੋਜਿਤ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਭਾਗ ਲਿਆ ਗਿਆ।

ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਅਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਜੀ ਨੇ ਇਨ੍ਹਾਂ ਵਿਚਾਰਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਦੇਸ਼ ਭਗਤੀ ਦੇ ਜ਼ਜ਼ਬੇ ਨਾਲ ਓਤਪ੍ਰੋਤ ਚੰਗੇ ਨਾਗਰਿਕਾਂ ਦੀ ਕਾਮਨਾ ਕੀਤੀ ਅਤੇ ਵਿਦਿਆਰਥਣਾਂ ਨੂੰ ਰਾਸ਼ਟਰ ਝੰਡੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ।


Story You May Like