The Summer News
×
Friday, 10 May 2024

15 ਅਗਸਤ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ, ਪੁਲਿਸ ਵੱਲੋਂ ਕੀਤੀ ਜਾ ਰਹੀ ਸਰਪ੍ਰਾਈਜ਼ ਚੈਕਿੰਗ

ਲੁਧਿਆਣਾ, 12 ਅਗਸਤ (ਸ਼ਾਕਸ਼ੀ ਸ਼ਰਮਾ) – ਇਸ ਸਾਲ ਦੇਸ਼ ਵਿਚ ਮਨਾਇਆ ਜਾ ਰਿਹਾ ਹੈ 75ਵਾਂ ਆਜ਼ਾਦੀ ਦਿਵਸ। ਇਸ ਮੌਕੇ ਪੂਰੇ ਦੇਸ਼ ਭਰ ਵਿਚ ਖ਼ੁਸ਼ੀ ਤੇ ਜਸ਼ਨ ਦਾ ਮਾਹੌਲ ਹੈ। ਇਸ 75ਵੇਂ ਆਜ਼ਾਦੀ ਦਿਵਸ ਦੇ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਹਰ ਘਰ ਤਿਰੰਗਾ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਉਣ ਲਈ ਲੋਕਾਂ ਨੂੰ ਕਿਹਾ ਜਾ ਰਿਹਾ ਹੈ। ਜਿੱਥੇ ਦੇਸ਼ 75ਵੇਂ ਆਜ਼ਾਦੀ ਦਿਵਸ ‘ਚ ਕਦਮ ਰੱਖਣ ਜਾ ਰਿਹਾ ਹੈ, ਉੱਥੇ ਹੀ ਕਿਸੇ ਵੀ ਤਰ੍ਹਾਂ ਦੀ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ ਇਸ ਨੂੰ ਲੈ ਕੇ ਦੇਸ਼ ਵਿਚ ਪੁਲਸ ਪ੍ਰਸ਼ਾਸਨ ਸਤਰਕ ਹੋ ਚੁੱਕੀ ਹੈ


ਉਥੇ ਹੀ ਲੁਧਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਹਰ ਜ਼ਰੂਰੀ ਥਾ ਜਿਵੇਂ ਕਿ ਰੇਲਵੇ ਸਟੇਸ਼ਨ, ਬੱਸ ਸਟੈਂਡ, ਮਾਰਕੀਟ ਆਦਿ ‘ਚ ਚੈਕਿੰਗ ਅਭਿਆਨ ਲਗਾਤਾਰ ਕੀਤਾ ਜਾ ਰਿਹਾ ਹੈ, ਕੇਵਲ ਇਹੀ ਨਹੀਂ ਬਲਕਿ ਪੁਲਿਸ ਪ੍ਰਸ਼ਾਸਨ ਵੱਲੋਂ ਨਾਕੇਬੰਦੀਆਂ ਕਰ ਗੱਡੀਆਂ ਰੋਕ ਕੇ ਪੂਰੀ ਤਰ੍ਹਾਂ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਹ ਨਹੀਂ ਬਲਕਿ ਕਈ ਹੋਰ ਥਾਵਾਂ ਤੇ ਪੁਲਿਸ ਵੱਲੋਂ ਸਰਪ੍ਰਾਈਜ਼ ਵਿਜ਼ਿਟ ਕਰ ਨਾਕੇਬੰਦੀਆਂ ਵੀ ਕੀਤੀਆਂ ਜਾ ਰਹੀ ਹਨ ਤਾਂ ਜੋ ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸੀ ਜਾ ਸਕੇ।


ਲੁਧਿਆਣਾ ਸੈਂਟਰਲ ਸਬ ਡਿਵੀਜ਼ਨ ਤੋਂ ਏਸੀਪੀ ਰਮਨਦੀਪ ਸਿੰਘ ਭੁੱਲਰ ਨਾਲ ਨਾਕੇਬੰਦੀ ਦੌਰਾਨ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪੁਲੀਸ ਦੀਆਂ ਟੀਮਾਂ ਬਣਾ ਕੇ ਵੱਖ ਵੱਖ ਸਮੇਂ ਤੇ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੌਰਾਨ ਹਰ ਵਾਹਨ ਦੀ ਚੈਕਿੰਗ ਕੀਤੀ ਜਾਰੀ ਹੈ। ਉਨ੍ਹਾਂ ਆਮ ਜਨਤਾ ਤੋਂ ਵੀ ਅਪੀਲ ਕੀਤੀ ਕਿ ਲੋਕ ਉਨ੍ਹਾਂ ਦਾ ਇਸ ਚੈਕਿੰਗ ਦੌਰਾਨ ਸਾਥ ਦੇਣ ਕਿਉਂਕਿ ਇਹ ਲੋਕਾਂ ਦੀ ਸੇਫਟੀ ਲਈ ਹੀ ਕੀਤਾ ਜਾ ਰਿਹਾ ਹੈ।


Story You May Like