The Summer News
×
Monday, 29 April 2024

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਲਾਏ ਕੈਂਪ ’ਚ 79 ਵਿਦਿਆਰਥੀਆਂ ਦੇ ਨਾਲ ਬਜ਼ੁਰਗਾਂ ਦੀ ਕੀਤੀ ਸਿਹਤ ਜਾਂਚ

ਜਲੰਧਰ: ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ’ਤੇ ਅੱਜ ਰੈਡ ਕਰਾਸ ਸਕੂਲ ਫਾਰ ਡੈਫ ਦੇ ਵਿਦਿਆਰਥੀਆਂ ਅਤੇ ਸੀਨੀਅਰ ਸਿਟੀਜ਼ਨ ਹੋਮ ਦੇ ਬਜ਼ੁਰਗਾਂ ਦੀ ਡਾਕਟਰੀ ਜਾਂਚ ਲਈ ਵਿਸ਼ੇਸ਼ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਰੈਡ ਸੁਸਾਇਟੀ ਇੰਦਰਦੇਵ ਸਿੰਘ ਮਿਨਹਾਸ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਹੋਮ ਵਿਖੇ ਲਗਾਏ ਗਏ ਇਸ ਕੈਂਪ ਵਿੱਚ 70 ਵਿਦਿਆਰਥੀਆਂ ਅਤੇ 9 ਬਜ਼ੁਰਗਾਂ ਸਮੇਤ ਕੁੱਲ 79 ਵਿਅਕਤੀਆਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ,ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮਾਹਰ ਡਾਕਟਰਾਂ ਵੱਲੋਂ ਬਜ਼ੁਰਗਾਂ ਤੇ ਬੱਚਿਆਂ ਦਾ ਮੈਡੀਕਲ ਚੈਕਅਪ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਤੰਦਰੁਸਤ ਰਹਿਣ ਲਈ ਸਿਹਤਮੰਦ ਖੁਰਾਕ ਦੇ ਨਾਲ-ਨਾਲ ਰੋਜ਼ਾਨਾ ਕਸਰਤ ਕਰਨ ਦੀ ਸਲਾਹ ਵੀ ਦਿੱਤੀ ਗਈ।


ਉਨ੍ਹਾਂ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਸਮਾਜ ਦੇ ਲੋੜਵੰਦ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਸਿਟੀਜ਼ਨ ਹੋਮ ਦੇ ਬਜ਼ੁਰਗਾਂ ਅਤੇ ਰੈਡ ਕਰਾਸ ਸਕੂਲ ਫਾਰ ਡੈਫ ਦੇ ਬੱਚਿਆਂ ਦੀ ਜਾਂਚ ਲਈ ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਮੈਡੀਕਲ ਚੈੱਕਅਪ ਕੈਂਪ ਲਗਾਏ ਜਾਂਦੇ ਹਨ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਪ੍ਰਿੰ. ਪੁਸ਼ਪਿੰਦਰ ਨਾਥ ਸ਼ਰਮਾ, ਸੁਪਰਵਾਈਜ਼ਰ ਬਲਵਿੰਦਰ ਅਤੇ ਅਕਾਊਂਟੈਂਟ ਨੇਕ ਰਾਮ ਵੀ ਮੌਜੂਦ ਸਨ।


Story You May Like