The Summer News
×
Saturday, 18 May 2024

ਪੰਜਾਬ ਕਾਂਗਰਸ ਦੇ ਇੰਚਾਰਜ ਪੰਜਾਬ ਦੇ ਦੌਰੇ 'ਤੇ, ਅੱਜ ਤੋਂ ਸ਼ੁਰੂ ਹੋਵੇਗਾ ਮੀਟਿੰਗਾਂ ਦਾ ਦੌਰ

ਚੰਡੀਗੜ੍ਹ: ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਆਪਣੇ 4 ਦਿਨਾਂ ਪੰਜਾਬ ਦੌਰੇ 'ਤੇ ਸੋਮਵਾਰ ਨੂੰ ਅੰਮ੍ਰਿਤਸਰ ਪੁੱਜੇ। ਪੰਜਾਬ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਉਹ 9, 10 ਅਤੇ 11 ਜਨਵਰੀ ਨੂੰ ਚੰਡੀਗੜ੍ਹ ਸਥਿਤ ਸੂਬਾ ਕਾਂਗਰਸ ਦਫ਼ਤਰ ਵਿਖੇ ਪੰਜਾਬ ਦੇ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਮੁੱਖ ਤੌਰ ’ਤੇ ਚਰਚਾ ਕੀਤੀ ਜਾਵੇਗੀ। ਯਾਦਵ ਨੇ ਸੂਬੇ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ 9 ਜਨਵਰੀ ਨੂੰ ਸਵੇਰੇ 11 ਵਜੇ ਮੀਟਿੰਗ ਬੁਲਾਈ ਹੈ।


1 ਵਜੇ ਉਹ ਕਾਂਗਰਸ ਦੇ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ ਅਤੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਪਾਰਟੀ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ, ਜਦਕਿ ਬਾਅਦ ਦੁਪਹਿਰ 3.30 ਵਜੇ ਉਹ ਪਿਛਲੀ ਵਾਰ ਚੋਣ ਲੜ ਚੁੱਕੇ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਪਾਰਟੀ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ। ਵਿਧਾਨ ਸਭਾ ਚੋਣਾਂ: 110 ਜਨਵਰੀ ਨੂੰ ਸਵੇਰੇ 11 ਵਜੇ ਸੂਬਾ ਇੰਚਾਰਜ ਬਲਾਕ ਪ੍ਰਧਾਨਾਂ ਅਤੇ ਸੂਬਾ ਕਾਂਗਰਸ ਦੇ ਅਧਿਕਾਰੀਆਂ ਨਾਲ ਬਾਅਦ ਦੁਪਹਿਰ 3 ਵਜੇ ਮੀਟਿੰਗ ਕਰਨਗੇ।
ਉਹ ਸ਼ਾਮ 4 ਵਜੇ ਸੂਬਾ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ। 11 ਜਨਵਰੀ ਨੂੰ ਸਵੇਰੇ 11 ਵਜੇ ਉਹ ਜ਼ਿਲ੍ਹਾ ਪ੍ਰਧਾਨਾਂ ਨਾਲ ਨਿੱਜੀ ਮੀਟਿੰਗ ਕਰਨਗੇ, ਜਦਕਿ ਬਾਅਦ ਦੁਪਹਿਰ 3 ਵਜੇ ਉਹ ਸਾਰੇ ਸੈੱਲਾਂ, ਵਿਭਾਗਾਂ ਅਤੇ ਸੂਬਾ ਯੂਥ ਕਾਂਗਰਸ, ਮਹਿਲਾ ਕਾਂਗਰਸ, ਸੇਵਾ ਦਲ ਆਦਿ ਦੇ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ। ਉਹ ਸ਼ਾਮ 5 ਵਜੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ।

Story You May Like