The Summer News
×
Sunday, 12 May 2024

ਸਮੂਹ ਦੁਕਾਨਦਾਰਾਂ ਨੂੰ ਮੋਬਾਇਲ ਵੇਚਣ ਅਤੇ ਖ੍ਰੀਦਣ ਸਮੇਂ ਵੇਚਕਾਰ ਅਤੇ ਖਰੀਦਕਾਰ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕਰਨ ਦੇ ਜਾਰੀ ਕੀਤੇ ਹੁਕਮ

ਲੁਧਿਆਣਾ, 17 ਜੁਲਾਈ – ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੋਸਤੁਭ ਸ਼ਰਮਾ, ਆਈ.ਪੀ.ਐਸ. ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ।


ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਕਈ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਿਆ ਜਾਂਦਾ ਹੈ, ਜਿਸ ਕਾਰਨ ਜਿੱਥੇ ਟ੍ਰੈਫਿਕ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।


ਉਨ੍ਹਾਂ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਣ ਸਬੰਧੀ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਇਹ ਵੀ ਕਿਹਾ ਕਿ ਜੇਕਰ ਕਿਸੇ ਵੱਲੋਂ ਇਸਦੀ ਉਲੰਘਣਾ ਕੀਤੀ ਗਈ ਤਾਂ ਉਸਦੇ ਖਿਲਾਫ਼ ਤੁਰੰਤ ਇੱਕ ਤਰਫਾ ਕਾਰਵਾਈ ਕੀਤੀ ਜਾਵੇਗੀ।


ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਅੰਦਰ ਸਮੂਹ ਦੁਕਾਨਦਾਰਾਂ ਨੂੰ ਮੋਬਾਇਲ ਵੇਚਣ ਅਤੇ ਖ੍ਰੀਦਣ ਸਮੇਂ ਵੇਚਕਾਰ ਅਤੇ ਖਰੀਦਕਾਰ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕਰਨ ਦੇ ਹੁਕਮ ਜਾਰੀ ਕੀਤੇ ਹਨ।


ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਲੁਧਿਆਣਾ ਕਮਿਸ਼ਨਰੇਟ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਬਾਇਲ ਖੋਹ ਕਰਕੇ ਆਮ ਦੁਕਾਨਦਾਰਾਂ ਪਾਸ ਵੇਚ ਦਿੱਤੇ ਜਾਂਦੇ ਹਨ। ਦੁਕਾਨਦਾਰਾਂ ਵੱਲੋਂ ਮੋਬਾਇਲ ਖਰੀਦ ਕਰਦੇ ਸਮੇਂ ਮੋਬਾਇਲ ਵੇਚਣ ਵਾਲੇ ਅਤੇ ਖਰੀਦਣ ਵਾਲੇ ਦਾ ਕੋਈ ਵੀ ਸ਼ਨਾਖ਼ਤੀ ਪਤਾ ਹਾਸਲ ਨਹੀਂ ਕੀਤਾ ਜਾਂਦਾ ਹੈ। ਅਜਿਹੀਆਂ ਵਾਰਦਾਤਾਂ ਨਾਲ ਆਮ ਪਬਲਿਕ ਵਿੱਚ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ ਅਤੇ ਕਾਨੂੰਨ ਵਿਵਸਥਾ ਵਿਗੜਨ ਦੀ ਸਥਿਤੀ ਬਣੀ ਰਹਿੰਦੀ ਹੈ। ਇਸ ਲਈ ਪਬਲਿਕ ਹਿੱਤ ਵਿੱਚ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ।


ਪੁਲਿਸ ਕਮਿਸ਼ਨਰ ਵੱਲੋਂ ਪਬਲਿਕ ਹਿੱਤ ਵਿੱਚ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਸਮੂਹ ਦੁਕਾਨਦਾਰ ਜੋ ਮੋਬਾਇਲ ਵੇਚਣ ਅਤੇ ਖ੍ਰੀਦਣ ਦਾ ਕੰਮ ਕਰਦੇ ਹਨ, ਉਨ੍ਹਾਂ ਦੁਕਾਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਮੋਬਾਇਲ ਵੇਚਣ ਅਤੇ ਖ੍ਰੀਦਣ ਸਮੇਂ ਵੇਚਣ ਵਾਲੇ ਅਤੇ ਖਰੀਦਦਾਰ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।


Story You May Like