The Summer News
×
Tuesday, 14 May 2024

ਚੰਡੀਗੜ੍ਹ ਵਿੱਚ Covid ਦਾ ਕਹਿਰ, ਰਜਿਸਟਰੀ ਤੇ ਲਾਇਸੈਂਸਿੰਗ ਅਥਾਰਟੀ ਦਫ਼ਤਰ ਦੇ ਸਾਰਾ ਸਟਾਫ਼ ਪਾਜ਼ੇਟਿਵ

ਚੰਡੀਗੜ੍ਹ: ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਚੰਡੀਗੜ੍ਹ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ। ਇਸ ਦੇ ਨਾਲ ਹੀ ਸੈਕਟਰ 17 ਸਥਿਤ ਰਜਿਸਟਰੀ ਅਤੇ ਲਾਇਸੈਂਸਿੰਗ ਅਥਾਰਟੀ ਦੇ ਦਫ਼ਤਰ ਦੇ ਲਗਭਗ ਸਾਰੇ ਸਟਾਫ਼ ‘ਚ ਵੀ ਕੋਰੋਨਾ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਆਏ ਸਟਾਫ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਇਸ ਦੌਰਾਨ ਲਾਇਸੈਂਸ ਲੈਣ ਆਏ ਲੋਕਾਂ ਨੂੰ ਬਾਹਰ ਕੱਢ ਦਿੱਤਾ ਗਿਆ। ਜ਼ਿਕਰਯੋਗ ਹੈਕਿ ਦੇਸ਼ ‘ਚ ਕੋਰੋਨਾ ਲਗਾਤਾਰ ਆਪਣੇ ਪਾਰ ਪਸਾਰ ਰਿਹਾ ਹੈ। ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 2,82,970 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,70,01,241 ਹੋ ਗਈ ਹੈ। ਲਾਗ ਦੇ ਕੁਲ ਮਾਮਲਿਆਂ ਚ ਕੋਰੋਨਾ ਵਾਇਰਸ ਦੇ ਓਮੀਕ੍ਰੋਮ ਰੂਪ ਦੇ 8,961 ਮਾਮਲੇ ਵੀ ਸ਼ਾਮਲ ਹਨ।


 


 


Story You May Like