The Summer News
×
Sunday, 07 July 2024

ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ, ਇਨ੍ਹਾਂ 6 ਜਿਲ੍ਹਿਆਂ 'ਚ ਅੱਜ ਤੋਂ ਹੋਵੇਗੀ ਨਹਿਰੀ ਪਾਣੀ ਦੀ ਸਪਲਾਈ

punjab: ਪੰਜਾਬ ਵਿੱਚ ਅੱਜ 11 ਜੂਨ ਤੋਂ ਝੋਨਾ ਲਗਵਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਵਾਰ ਪਿਛਲੇ ਸਾਲ ਨਾਲੋਂ ਇੱਕ ਹਫ਼ਤਾ ਪਹਿਲਾ ਝੋਨੇ ਦੀ ਲੁਆਈ ਸ਼ੁਰੂ ਹੋਣ ਜਾ ਰਹੀ ਹੈ।ਇਸ ਵਾਰ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਗਵਾਈ ਸ਼ੁਰੂ ਹੋਣੀ ਹੈ। ਅੱਜ ਮਾਲਵਾ ਖੇਤਰ ਦੇ ਛੇ ਜ਼ਿਲ੍ਹਿਆਂ 'ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ।


ਮਾਲਵਾ ਖੇਤਰ ਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ,ਮਾਨਸਾ, ਬਠਿੰਡਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਤੋਂ ਇਲਾਵਾ ਕੋੌਮਾਂਤਰੀ ਸਰਹੱਦਾਂ ਦੀ ਕੰਡਿਆਲੀ ਤਾਰ ਤੋਂ ਪਾਰ ਵੀ ਝੋਨੇ ਦੀ ਲੁਆਈ ਦਾ ਕੰਮ ਅੱਜ ਤੋਂ ਹੀ ਸ਼ੁਰੂ ਹੋ ਰਿਹਾ ਹੈ।
ਪਾਵਰਕੌਮ ਵੱਲੋਂ ਇਨ੍ਹਾਂ ਜਿਲ੍ਹਿਆਂ ਨੂੰ ਖੇਤੀ ਕਰਨ ਲਈ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ। ਜਦੋਂ ਕਿ ਪੰਜਾਬ ਨੂੰ ਪਹਿਲਾ ਹੀ ਚਾਰ ਘੰਟੇ ਬਿਜਲੀ ਮਿਲ ਰਹੀ ਸੀ।ਮਾਲਵਾ ਖੇਤਰ ’ਚ 300 ਦੇ ਕਰੀਬ ਬਿਜਲੀ ਗਰਿੱਡਾਂ ਲਈ ਬਿਜਲੀ ਦੀ ਸਪਲਾਈ ਸ਼ੁਰੂ ਹੋਵੇਗੀ।ਅੱਜ ਹੀ ਮਾਲਵਾ ਖੇਤਰ ਦੇ ਛੇ ਜਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਹੋਵੇਗੀ। ਸ੍ਰੀ ਮੁਕਤਸਰ ਸਾਹਿਬ , ਫ਼ਰੀਦਕੋਟ,ਮਾਨਸਾ ,ਬਠਿੰਡਾ ,ਫ਼ਾਜ਼ਿਲਕਾ,ਫ਼ਿਰੋਜ਼ਪੁਰ ਇਨ੍ਹਾਂ ਜਿਲ੍ਹਿਆਂ ’ਚ ਹੋਵੇਗੀ ਨਹਿਰੀ ਪਾਣੀ ਦੀ ਸਪਲਾਈ।

Story You May Like