The Summer News
×
Monday, 08 June 2026

ਸਰਹੱਦੀ ਖੇਤਰ 'ਚ ਫਿਰ ਦਾਖਿਲ ਹੋਇਆ ਪਾਕਿਸ/ਤਾਨੀ ਡਰੋਨ, BSF ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ ਹਰ ਰੋਜ਼ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਭੇਜੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਬੀਐਸਐਫ ਵੱਲੋਂ ਵੱਡੀ ਕਾਰਵਾਈ ਕਰਕੇ ਇਨ੍ਹਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਹੈਰੋਇਨ ਲੈ ਕੇ ਸਰਹੱਦ ਚ ਦਾਖਿਲ ਹੋਇਆ |


ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਪਿੰਡ ਰੋਡਾਵਾਲੀ ਖੁਰਦ ਵਿੱਚ ਬੀਐਸਐਫ ਨੂੰ ਡਰੋਨ ਦੀ ਸੂਚਨਾ ਮਿਲੀ । ਇਸ ਤੋਂ ਬਾਅਦ ਬੀ.ਐਸ.ਐਫ ਵੱਲੋਂ ਪੰਜਾਬ ਪੁਲਿਸ ਨਾਲ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ (ਕਵਾਡ ਕਾਪਟਰ ਡੀ.ਜੇ.ਆਈ.) ਨਾਲ ਬੰਨ੍ਹਿਆ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ। ਜਾਂਚ ਦੌਰਾਨ 250 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੀ ਅੰਤਰਰਾਸ਼ਟਰੀ ਕੀਮਤ 1.70 ਕਰੋੜ ਰੁਪਏ ਹੈ। ਬੀਐਸਐਫ ਨੇ ਇਸ ਦੀ ਪਿਛਲੀ ਹਰਕਤ ਦਾ ਪਤਾ ਲਗਾਉਣ ਲਈ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਹੈ।

Story You May Like