ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪੰਚਾਇਤਾਂ ਭੰਗ, ਹੁਣ ਕੰਮਕਾਜ ਵੇਖਣਗੇ ਡੀਡੀਪੀਓ
ਚੰਡੀਗੜ੍ਹ, 13 ਸਤੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਹਾਲ ਦੀ ਘੜੀ ‘ਚ ਪੰਚਾਇਤਾਂ ਦਾ ਕੰਮ ਡੀਡੀਪੀਓ ਦੇਖਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਕੀਤੀਆਂ ਜਾ ਚੁੱਕੀਆਂ ਹਨ। ਰਹਿੰਦੀਆਂ 153 ਵਿੱਚੋਂ 76 ਪੰਚਾਇਤ ਕਮੇਟੀਆਂ ਨੂੰ ਸਰਕਾਰ ਵੱਲੋਂ ਭੰਗ ਕੀਤਾ ਗਿਆ ਹੈ। ਇਸ ਸਬੰਧੀ ਇਕ ਨੋਟੀਫਿਕੇਸ਼ਨ ਵੀ ਪੰਜਾਬ ਸਰਕਾਰ ਨੇ ਜਾਰੀ ਕਰ ਦਿੱਤਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਫਿਰੋਜ਼ਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਬਠਿੰਡਾ, ਮਾਨਸਾ, ਪਟਿਆਲਾ, ਲੁਧਿਆਣਾ, ਹੁਸ਼ਿਆਰਪੁਰ, ਤਰਨਤਾਰਨ, ਮੋਗਾ, ਮੁਹਾਲੀ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ ਜਲੰਧਰ, ਰੋਪੜ ਅਤੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਣ ਵਾਲੀ ਜ਼ਿਆਦਾਤਰ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ।