The Summer News
×
Monday, 20 May 2024

ਪੇਪਰ ਲੀਕ : ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਮੁਲਤਵੀ

ਮੋਹਾਲੀ:, 24 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੇਪਰ ਪਹਿਲਾਂ ਹੀ ਲੀਕ ਹੋ ਜਾਣ ਕਾਰਨ ਅੱਜ ਹੋਣ ਵਾਲਾ 12ਵੀਂ ਦਾ ਪੇਪਰ ਰੱਦ ਕਰ ਦਿੱਤਾ ਗਿਆ ਹੈ। ਅੱਜ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਹੋਣਾ ਸੀ। ਇਹ ਐਲਾਨ ਉਸ ਸਮੇਂ ਹੋਇਆ ਹੈ ਜਦੋਂ ਬੱਚੇ ਪ੍ਰੀਖਿਆ ਕੇਂਦਰ ਵਿੱਚ ਪਹੁੰਚ ਰਹੇ ਸਨ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਜਾ ਕੇ ਹੀ ਉਨ੍ਹਾਂ ਨੂੰ ਪਤਾ ਲੱਗਾ ਹੈ।


ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ ਮੀਡੀਆ ਨੂੰ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 24 ਫ਼ਰਵਰੀ 2023 ਨੂੰ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਤੱਕ  ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ। ਇਸ ਵਿਸ਼ੇ ਦੀ ਪ੍ਰੀਖਿਆ ਦੀ ਅਗਲੀ ਮਿਤੀ ਬਾਰੇ ਸਬੰਧਤ ਪਰੀਖਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

Story You May Like