The Summer News
×
Thursday, 16 May 2024

ਬਿਹਤਰ ਸਿੱਖਿਆ ਲਈ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ : ਬੀ.ਪੀ.ਈ.ਓ. ਜਸਵਿੰਦਰ ਸਿੰਘ




 

ਬਟਾਲਾ 01 ਅਪ੍ਰੈਲ : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੀ ਅਗਵਾਈ ਵਿੱਚ ਸੈਂਟਰ ਮੁੱਖ ਅਧਿਆਪਕ ਸਰੂਪਵਾਲੀ ਕਲਾਂ ਅਰਵਿੰਦਰਪਾਲ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1ਜਸਵਿੰਦਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

 

ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਸਲਾਨਾ ਸਮਾਗਮ ਕਰਵਾਇਆ ਤੇ ਸਲਾਨਾ ਨਤੀਜਾ ਘੋਸ਼ਿਤ ਕੀਤਾ ਜਿਸ ਵਿੱਚ ਬੀ.ਪੀ.ਈ.ਓ. ਜਸਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਬਲਾਕ ਅਫ਼ਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਬਿਹਤਰ ਸਕੂਲ ਹਨ ਅਤੇ ਸਰਕਾਰੀ ਸਕੂਲ ਜਿੱਥੇ ਦਿਖ ਪੱਖੋਂ ਸਮਾਰਟ ਹਨ ਉੱਥੇ ਪੜ੍ਹਾਈ ਵੀ ਉੱਚ ਪੱਧਰ ਦੀ ਹੈ। ਉਨ੍ਹਾ ਕਿਹਾ ਕਿ ਉੱਚ ਸਿੱਖਿਆ ਪ੍ਰਾਪਤ ਸਟਾਫ਼ ਬੱਚਿਆਂ ਨੂੰ ਹਰ ਪੱਖੋਂ ਮਿਹਨਤ ਕਰਵਾਉਂਦਾ ਹੈ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਕਿ ਬਿਹਤਰ ਸਿੱਖਿਆ ਅਤੇ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। 

 

ਇਸ ਦੌਰਾਨ ਪ੍ਰੀ ਪ੍ਰਾਇਮਰੀ (ਐਲ.ਕੇ.ਜੀ. ਅਤੇ ਯੂ.ਕੇ.ਜੀ. )ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰਾਮਨੀ ਵੀ ਕੀਤੀ ਗਈ ਅਤੇ ਬੱਚਿਆਂ ਨੂੰ ਮੈਡਲ ਦਿੱਤੇ ਗਏ। ਇਸ ਦੌਰਾਨ ਬੱਚਿਆਂ ਦੇ ਮਾਪੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆਏ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਜਸਵਿੰਦਰ ਸਿੰਘ ਵੱਲੋਂ ਮੌਕੇ ਤੇ ਹੀ ਪ੍ਰਾਈਵੇਟ ਸਕੂਲ ਤੋਂ ਹੱਟ ਕੇ ਆਏ ਬੱਚੇ ਦਾਖਲ ਕੀਤੇ। ਇਸ ਮੌਕੇ ਸਕੂਲ ਇੰਚਾਰਜ ਸੁਰਿੰਦਰ ਸਿੰਘ ,ਅਧਿਆਪਕ ਜੋਗਿੰਦਰਪਾਲ, ਅਧਿਆਪਕ ਗਗਨਦੀਪ ਸਿੰਘ, ਅਧਿਆਪਕ ਬਸੰਤ ਲਾਲ ਕੁੰਡਲ਼ ਵੱਲੋਂ ਬੱਚਿਆਂ ਦੇ ਮਾਤਾ-ਪਿਤਾ ਨੂੰ ਰਿਪੋਰਟ ਕਾਰਡ ਦਿੰਦੇ ਹੋਏ ਸਲਾਨਾ ਨਤੀਜੇ ਵਿੱਚ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਸਿਮਰਨਪਾਲ ਸਿੰਘ , ਲਖਬੀਰ ਸਿੰਘ , ਮਿਡਲ ਇੰਚਾਰਜ ਸਰਵਣ ਸਿੰਘ , ਮੈਡਮ ਕਮਲਦੀਪ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਬਲਜੀਤ ਕੌਰ , ਪੰਚਾਇਤ ਮੈਂਬਰ ਸੁਰਜੀਤ ਸਿੰਘ, ਮਿਡ ਡੇ ਮੀਲ ਵਰਕਰ ਰਣਜੀਤ ਕੌਰ, ਪੂਨਮ , ਰਤਨ ਕੌਰ, ਆਗਣਵਾੜੀ ਵਰਕਰ ਨਰਿੰਦਰ ਕੌਰ , ਮਨਜੀਤ ਕੌਰ ਹਾਜ਼ਰ ਸਨ। 


 

 



 

Story You May Like