ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਸਥਿਤ ਆਪਣੀ ਰਿਹਾਇਸ਼ ‘ਤੇ ਲਹਿਰਾਇਆ ਝੰਡਾ, ਲੋਕਾਂ ਨੂੰ ਆਜ਼ਾਦੀ ਦਾ ਜਸ਼ਨ ਮਨਾਉਣ ਲਈ ਕਿਹਾ
ਪਟਿਆਲਾ: ਆਜ਼ਾਦੀ ਦਿਹਾੜੇ ‘ਚ ਦੋ ਦਿਨ ਬਾਕੀ ਰਹਿ ਗਏ ਹਨ ਪਰ ਲੋਕਾਂ ਨੇ ਇਸ ਨੂੰ ਹੁਣ ਤੋਂ ਹੀ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਲੋਕਾਂ ਨੇ ਆਪਣੇ ਘਰਾਂ ਵਿੱਚ ਵੀ ਤਿਰੰਗਾ ਲਹਿਰਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਝੰਡਾ ਲਹਿਰਾਇਆ।ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਅੱਜ ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਸਾਡਾ ਰਾਸ਼ਟਰੀ ਝੰਡਾ ਲਹਿਰਾਇਆ। ਸਾਡਾ ਰਾਸ਼ਟਰੀ ਝੰਡਾ ਸਾਡਾ ਮਾਣ, ਸਾਡੀ ਪਹਿਚਾਣ ਹੈ, ਆਓ ਅਸੀਂ ਸਾਰੇ ਮਿਲ ਕੇ ਆਪਣੇ ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਨੂੰ ਮਨਾਈਏ ਅਤੇ ਉਨ੍ਹਾਂ ਸਾਰੀਆਂ ਕੁਰਬਾਨੀਆਂ ਨੂੰ ਯਾਦ ਕਰੀਏ ਜੋ ਸਾਨੂੰ ਆਜ਼ਾਦ ਕਰਵਾਉਣ ਲਈ ਦਿੱਤੀਆਂ ਗਈਆਂ ਹਨ। ਜੈ ਹਿੰਦ.