The Summer News
×
Saturday, 08 February 2025

ਪੀ.ਸੀ.ਐਸ. ਪ੍ਰੀਖਿਆ ਦੀ ਤਿਆਰੀ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 17 ਜਨਵਰੀ ਨੂੰ ਲਗਾਇਆ ਜਾਵੇਗਾ ਸੈਮੀਨਾਰ

ਪਟਿਆਲਾ, 15 ਜਨਵਰੀ: ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਅਨੁਪ੍ਰੀਤਾ ਜੌਹਲ ਦੀ ਅਗਵਾਈ ਹੇਠ 17 ਜਨਵਰੀ ਨੂੰ ਸਵੇਰੇ 11 ਵਜੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਮਾਨਿਕ ਰਾਜ ਸਿੰਗਲਾ ਕੈਰੀਅਰ ਮੈਂਟਰ ਅਤੇ ਕੰਸਲਟੈਂਟ ਮੋਟੀਵੇਸ਼ਨਲ ਸਪੀਕਰ ਵੱਲੋਂ ਕਮੇਟੀ ਹਾਲ, ਬਲਾਕ-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਲਿਆ ਜਾਵੇਗਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਮੇਜਰ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸੈਮੀਨਾਰ ਵਿੱਚ ਭਾਗ ਲੈਣ ਲਈ ਵੱਧ ਤੋਂ ਵੱਧ ਉਮੀਦਵਾਰ ਆਪਣੇ ਆਪ ਨੂੰ ਮਿਤੀ 16-01-2025 ਤੱਕ ਲਿੰਕ tinyurl.com/experttalkPCS2025 ਤੇ ਰਜਿਸਟਰ ਕਰਨ। ਇਸ ਸੈਮੀਨਾਰ ਵਿੱਚ ਭਾਗ ਲੈਣ ਵਾਸਤੇ ਉਪਰੋਕਤ ਲਿੰਕ ਤੇ ਰਜਿਸਟਰ ਕਰਨਾ ਲਾਜ਼ਮੀ ਹੈ। ਇਸ ਸੈਮੀਨਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Story You May Like