The Summer News
×
Tuesday, 14 May 2024

18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮਿਲੇਗੀ ਮੁਫਤ ਬੂਸਟਰ ਡੋਜ਼, ਮੋਦੀ ਸਰਕਾਰ ਦਾ ਵੱਡਾ ਫੈਸਲਾ

ਦਿੱਲੀ : ਕੇਂਦਰ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਭਾਰਤੀਆਂ ਨੂੰ ਮੁਫਤ ਬੂਸਟਰ ਖੁਰਾਕ ਦੇਣ ਦਾ ਫੈਸਲਾ ਕੀਤਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਨੇ ਇਹ ਫੈਸਲਾ ਲਿਆ। ਇਸ ਨਾਲ ਕਰੋੜਾਂ ਭਾਰਤੀਆਂ, ਜਿਨ੍ਹਾਂ ਨੇ ਹੁਣ ਤੱਕ ਬੂਸਟਰ ਡੋਜ਼ ਨਹੀਂ ਲਗਾਈ ਸੀ, ਨੂੰ ਕਾਫੀ ਫਾਇਦਾ ਮਿਲੇਗਾ।


ਮੀਟਿੰਗ ਦੀ ਪ੍ਰਧਾਨਗੀ ਪੀ.ਐਮ ਮੋਦੀ ਨੇ ਕੀਤੀ


ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਮੁਫਤ ਬੂਸਟਰ ਡੋਜ਼ ਦੇਣ ਦਾ ਫੈਸਲਾ ਕੀਤਾ ਗਿਆ ਹੈ।


ਹਰ ਸਰਕਾਰੀ ਹਸਪਤਾਲ ਵਿੱਚ ਟੀਕਾਕਰਨ


ਉਨ੍ਹਾਂ ਦੱਸਿਆ ਕਿ 15 ਜੁਲਾਈ ਤੋਂ ਅਗਲੇ 75 ਦਿਨਾਂ ਤੱਕ ਇਹ ਬੂਸਟਰ ਡੋਜ਼ ਮੁਫ਼ਤ ਦਿੱਤੀ ਜਾਵੇਗੀ। ਇਹ ਬੂਸਟਰ ਡੋਜ਼ ਦੇਸ਼ ਦੇ ਹਰ ਸਰਕਾਰੀ ਹਸਪਤਾਲ ਵਿੱਚ ਲਗਾਇਆ ਜਾਵੇਗਾ।


Story You May Like