The Summer News
×
Monday, 20 May 2024

ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਇਹਨਾਂ ਮੁਸ਼ਕਿਲਾਂ ਦਾ ਸਾਹਮਣਾ, ਪੜ੍ਹੋ ਖਬਰ

ਜਲੰਧਰ : ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਆਪਣੇ ਕੰਮ-ਕਾਜ ਕਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਵੱਧ ਰਹੀ ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਹੋ ਗਈ ਹੈ। ਹਾਈਵੇਅ 'ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਕਈ ਹਾਦਸੇ ਵੀ ਵਾਪਰ ਰਹੇ ਹਨ। ਦੱਸ ਦਈਏ ਕਿ ਪੰਜਾਬ 'ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ ਅਤੇ ਬਹੁਤ ਜ਼ਿਆਦਾ ਧੁੰਦ ਹੈ, ਜਿਸ ਕਾਰਨ ਕੰਮ ਕਰਨ 'ਚ ਕਾਫੀ ਦਿੱਕਤ ਆ ਰਹੀ ਹੈ ਅਤੇ ਖਾਸ ਕਰਕੇ ਟਰੱਕ ਚਲਾਉਣ ਵਾਲਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਧੁੰਦ ਕਾਰਨ ਟਰੱਕ ਚਲਾਉਣ ਵਿੱਚ ਮੁਸ਼ਕਿਲ ਆ ਰਹੀ ਹੈ, ਇਸ ਸਮੇਂ ਸ਼ਹਿਰਾਂ ਵਿੱਚ ਧੁੰਦ ਘੱਟ ਹੈ ਪਰ ਹਾਈਵੇਅ ’ਤੇ ਧੁੰਦ ਬਹੁਤ ਹੈ, ਜਿਸ ਕਾਰਨ ਟਰੱਕ ਨੂੰ ਚਲਾਉਣਾ ਬਹੁਤ ਮੁਸ਼ਕਲ ਹੈ। visibility ਬਹੁਤ ਘੱਟ ਹੋਣ ਕਾਰਨ ਸਮੱਸਿਆ ਆ ਰਹੀ ਹੈ।ਪਿੱਛਲੇ ਸਾਲ ਨਾਲੋਂ ਜਿਆਦਾ ਇਸ ਨਾਲ ਦੀ ਜੇਕਰ ਗੱਲ ਕਰੀਏ ਤਾਂ ਇਸ ਵਾਰ ਠੰਡ ਦੇ ਨਾਲ-ਨਾਲ ਬਹੁਤ ਜ਼ਿਆਦਾ ਧੁੰਦ ਵੀ ਪੈ ਰਹੀ ਹੈ, ਜਿਸ ਕਾਰਨ ਕੰਮਕਾਜ ਦਾ ਕਾਫੀ ਨੁਕਸਾਨ ਹੋਇਆ ਰਿਹਾ ਹੈ। ਦੂਜੇ ਪਾਸੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਸਵੇਰੇ ਘਰੋਂ ਨਿਕਲਣਾ ਬਹੁਤ ਔਖਾ ਹੈ, ਇਸ ਤੋਂ ਬਾਅਦ ਗਾਹਕ ਬੜੀ ਮੁਸ਼ਕਿਲ ਨਾਲ ਆਉਂਦੇ ਹਨ, ਜਿਸ ਕਾਰਨ ਕਾਫੀ ਨੁਕਸਾਨ ਹੁੰਦਾ ਹੈ।

Story You May Like