The Summer News
×
Friday, 13 June 2025

ਬਿਲਡਿੰਗਾਂ ਵਿੱਚ ਲੱਗ ਰਹੀ ਪਿੱਲੀ ਇੱਟ ਕਾਰਨ ਲੋਕਾਂ ਨੇ ਇਕੱਤਰ ਹੋ ਕੇ ਠੇਕੇਦਾਰ ਖਿਲਾਫ ਕੀਤੀ ਨਾਅਰੇਬਾਜ਼ੀ

ਦਸੰਬਰ 24:  ਜਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਕਰਿਆਲਾ ਵਿਖੇ ਰੇਲਵੇ ਸਟੇਸ਼ਨ ਤੇ ਬਣ ਰਹੀਆਂ ਬਿਲਡਿੰਗਾਂ ਵਿੱਚ ਠੇਕੇਦਾਰ ਵੱਲੋਂ ਘਟੀਆ ਮਟੀਰੀਅਲ ਵਰਤਿਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਪਿੰਡ ਘਰਿਆਲਾ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਵਿੱਚ ਕਾਫੀ ਰੋਸ ਹੈ।  ਜਿਸ ਨੂੰ ਲੈ ਕੇ ਅੱਜ ਉਹਨਾਂ ਵੱਲੋਂ ਕਰਿਆਲਾ ਰੇਲਵੇ ਸਟੇਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਜਾਣਕਾਰੀ ਦੇਣ ਦੇ ਹੋਏ ਇਕੱਤਰ ਹੋਏ ਲੋਕਾਂ ਵਿੱਚੋਂ ਸੁਖਵੰਤ ਸਿੰਘ ਦੁਬਲੀ ਹਰਪਾਲ ਸਿੰਘ ਘਰਿਆਲਾ ਦੀਦਾਰ ਸਿੰਘ ਲਾਖਣਾ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਠੇਕੇਦਾਰ ਵੱਲੋਂ ਬਣਾਈਆਂ ਜਾ ਰਹੀਆਂ ਬਿਲਡਿੰਗਾਂ ਵਿੱਚ ਘਟੀਆ ਮਟੀਰੀਅਲ ਵਰਤਿਆ ਜਾ ਰਿਹਾ ਹੈ ਜਿਸ ਦਾ ਪ੍ਰਸ਼ਾਸਨ ਵੱਲ ਕੋਈ ਧਿਆਨ ਨਹੀਂ ਹੈ ਉਹਨਾਂ ਕਿਹਾ ਕਿ ਹੁਣ ਵੀ ਜਿਹੜੀ ਬਣ ਰਹੀਆਂ ਬਿਲਡਿੰਗਾਂ ਵਿੱਚ ਇੱਟ ਲਾਈ ਜਾ ਰਹੀ ਹੈ ਬਿਲਕੁਲ ਘਟੀਆ ਅਤੇ ਮਿੱਟੀ ਵਾਂਗ ਪਿੱਲੀ ਇੱਟ ਹੈ ਜਿਸ ਨੂੰ ਠੇਕੇਦਾਰ ਬਿਨਾਂ ਕਿਸੇ ਡਰ ਦੇ ਸ਼ਰੇਆਮ ਲਾ ਰਿਹਾ ਹੈ।  ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਠੇਕੇਦਾਰ ਨਾਲ ਸੰਪਰਕ ਕਰਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗੇ ਠੇਕੇਦਾਰ ਕਹਿੰਦਾ ਹੈ ਮੈਂ ਉੱਚ ਅਧਿਕਾਰੀਆਂ ਦੇ ਕਹਿਣ ਤੇ ਇਹ ਬਿਲਡਿੰਗ ਬਣਾ ਰਿਹਾ ਹਾਂ। Whats-App-Image-2024-12-24-at-12-36-19-PM

ਜਿਸ ਨੂੰ ਵੇਖਦੇ ਹੋਏ ਇਕੱਤਰ ਹੋਏ ਲੋਕਾਂ ਨੇ ਜੰਮ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਅਤੇ ਰੇਲਵੇ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਮੰਗ ਕੀਤੀ ਹੈ ਕਿ ਘਟੀਆ ਮਟੀਰੀਅਲ ਵਰਤਣ ਵਾਲੇ ਠੇਕੇਦਾਰ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜੋ ਇਹ ਬਿਲਡਿੰਗ ਬਣ ਰਹੀਆਂ ਹਨ ਇਹਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ ਇਸ ਮੌਕੇ ਤੇ ਮੌਜੂਦ ਠੇਕੇਦਾਰ ਦੇ ਕਰਿੰਦੇ ਤੋਂ ਜਦ ਇਸ ਲੱਗ ਰਹੀ ਇੱਟ ਬਾਰੇ ਪੁੱਛਿਆ ਗਿਆ ਤਾਂ ਉਹ ਕੈਮਰੇ ਦੇ ਸਾਹਮਣੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜਦੇ ਰਹੇ

Story You May Like