The Summer News
×
Monday, 20 May 2024

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਕਤੂਬਰ ਨੂੰ

ਪਟਿਆਲਾ, 4 ਅਕਤੂਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 5 ਅਕਤੂਬਰ-2023 (ਵੀਰਵਾਰ) ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੈਲੀਬੇਹਰ ਬਿਜ਼ਨਸ ਸਪੋਰਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
 
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 5 ਅਕਤੂਬਰ 2023 (ਵੀਰਵਾਰ) ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੈਲੀਬੇਹਰ ਬਿਜ਼ਨਸ ਸਪੋਰਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਬੀ.ਆਰ.ਈ., ਐਫ.ਓ.ਐਸ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।


ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਜਿਨ੍ਹਾਂ ਪ੍ਰਾਰਥੀਆਂ ਦੀ ਉਮਰ 19-35 ਸਾਲਾਂ ਵਿਚਕਾਰ ਹੋਵੇ, ਉਹ ਇੰਟਰਵਿਊ ਦੇਣ ਲਈ ਦਫ਼ਤਰ ਵਿਖੇ ਆ ਸਕਦੇ ਹਨ।


ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 05-ਅਕਤੂਬਰ-2023 (ਵੀਰਵਾਰ) ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
 

Story You May Like